Tuesday, November 10, 2026

ਖਾਲਸਾ ਕਾਲਜ ਵਿਖੇ ਦੀਵਾਲੀ ਉਤਸਵ-2026 ਮਨਾਇਆ ਗਿਆ 

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪ੍ਰਸਿੱਧ ਨਾਵਲਕਾਰ ਮੁਲਕ ਰਾਜ ਆਨੰਦ ਦੇ ਨਾਮ ਨੂੰ ਸਮਰਪਿਤ ਮੁਲਕ ਰਾਜ ਆਨੰਦ ਸਾਹਿਤ ਸਭਾ ਵੱਲੋਂ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਦੀਵਾਲੀ ਉਤਸਵ-2026 ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾਤਮਿਕ ਪ੍ਰਤਿਭਾਮਅਤੇ ਸਿਰਜਣਾਤਮਕ ਯੋਗਤਾਵਾਂ ਦਾ ਪ੍ਰਗਟਾਵਾ ਕਰਨ ਦਾ ਮੌਕਾ ਪ੍ਰਦਾਨ ਕੀਤਾ ਗਿਆ।
ਡਾ. ਰੰਧਾਵਾ ਨੇ ਨੇ ਦੀਵਾਲੀ ਦੇ ਤਿਉਹਾਰ ਨੂੰ ਰੌਸ਼ਨੀਆਂ ਦਾ ਤਿਉਹਾਰ ਦੱਸਦਿਆਂ ਰੌਸ਼ਨੀ ਅਤੇ ਸਿੱਖਿਆ ਦੇ ਆਪਸੀ ਸਬੰਧ ਨੂੰ ਬਾਖੂਬੀ ਉਜਾਗਰ ਕੀਤਾ।ਉਨ੍ਹਾਂ ਗੁਰਬਾਣੀ ਦੀ ਤੁਕ “ਫੈਲੈ ਵਿਦਿਆ ਚਾਨਣ ਹੋਵੈ” ਦਾ ਹਵਾਲਾ ਦਿੰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਪ੍ਰਸਾਰ ਹੀ ਸੰਸਾਰ ਨੂੰ ਗਿਆਨ ਦੇ ਚਾਨਣ ਨਾਲ ਰੌਸ਼ਨ ਕਰ ਸਕਦਾ ਹੈ।
ਵਿਭਾਗ ਮੁਖੀ ਡਾ. ਸਵੰਤ ਸਿੰਘ ਮਾਂਟੋ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਇਹ ਤਿਉਹਾਰ ਸਾਰਿਆਂ ਦੇ ਹਿਰਦਿਆਂ ਅਤੇ ਮਨਾਂ ਨੂੰ ਸੱਚੇ ਗਿਆਨ, ਨੈਤਿਕ ਕਦਰਾਂ-ਕੀਮਤਾਂ ਅਤੇ ਉੱਚੇ ਆਚਰਣ ਦੇ ਚਾਨਣ ਨਾਲ ਰੌਸ਼ਨ ਕਰਨ ਦੀ ਪ੍ਰੇਰਨਾ ਦੇਵੇਗਾ।ੇ ਉਨ੍ਹਾਂ ਵਿਦਿਆਰਥੀਆਂ ਨੂੰ ਸਿਰਜਣਾਤਮਕਤਾ, ਸੰਵੇਦਨਸ਼ੀਲਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀਆਂ ਭਾਵਨਾਵਾਂ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਲਈ ਵੀ ਪ੍ਰੇਰਿਤ ਕੀਤਾ।ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਮੁਲਕ ਰਾਜ ਆਨੰਦ ਇੰਗਲਿਸ਼ ਲਿਟਰੇਰੀ ਸੋਸਾਇਟੀ ਦੇ ਪ੍ਰਧਾਨ ਡਾ. ਜਸਵਿੰਦਰ ਨੇ ਪ੍ਰਿੰ: ਡਾ. ਰੰਧਾਵਾ, ਵਿਭਾਗ ਮੁਖੀ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …