Wednesday, November 11, 2026

ਪਰਾਲੀ ਨੂੰ ਅੱਗ ਲਗਾਉਣ ਦੀ ਬਜ਼ਾਏ ਖੇਤ ‘ਚ ਹੀ ਸੰਭਾਲ ਕੇ ਕਣਕ ਦੀ ਬਿਜ਼ਾਈ ਕਰਨ ਕਿਸਾਨ – ਖੇਤੀਬਾੜੀ ਅਧਿਕਾਰੀ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰਜੀਤ ਸਿੰਘ ਦੁਸਾਂਝ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਮਨ ਕੁਮਾਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸੇ ਲੜੀ ਤਹਿਤ ਖੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਦੇ ਯਤਨਾਂ ਸਦਕਾ ਸਰਕਲ ਮੂਧਲ ਦੇ ਪਿੰਡ ਭੈਣੀ ਗਿੱਲਾਂ ਵਿਖੇ ਕਿਸਾਨ ਕਾਬਲ ਸਿੰਘ ਦੇ ਖੇਤ ਵਿੱਚ ਸੁਪਰ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਕਣਕ ਦੀ ਬਿਜ਼ਾਈ ਕਰਵਾਈ ਗਈ। ਇਸ ਉਪਰਾਲੇ ਰਾਹੀਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਦਾ ਸੰਦੇਸ਼ ਦਿੱਤਾ ਗਿਆ।
ਖੇਤੀਬਾੜੀ ਵਿਸਥਾਰ ਅਫ਼ਸਰ ਮਨਦੀਪ ਸਿੰਘ ਖੁੱਲਰ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸੁਪਰ ਸੀਡਰ ਇੱਕ ਆਧੁਨਿਕ ਖੇਤੀ ਮਸ਼ੀਨ ਹੈ, ਜਿਸ ਦੀ ਵਰਤੋਂ ਨਾਲ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸੰਭਾਲ ਕੇ ਕਣਕ ਦੀ ਸਿੱਧੀ ਬਿਜ਼ਾਈ ਕੀਤੀ ਜਾ ਸਕਦੀ ਹੈ।ਇਸ ਤਕਨੀਕ ਨੂੰ ਅਪਣਾਉਣ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਲੋੜ ਨਹੀਂ ਪੈਂਦੀ, ਜਿਸ ਨਾਲ ਹਵਾ ਪ੍ਰਦੂਸ਼ਣ ਨੂੰ ਘਟਾਉਣ ਦੇ ਨਾਲ-ਨਾਲ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਵਿੱਚ ਵੀ ਮਦਦ ਮਿਲਦੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਕੰਬਾਈਨ ਨਾਲ ਝੋਨੇ ਦੀ ਕਟਾਈ ਤੋਂ ਬਾਅਦ ਸੁਪਰ ਸੀਡਰ ਦੀ ਵਰਤੋਂ ਕਰਕੇ ਖੇਤ ਵਿੱਚ ਮੌਜ਼ੂਦ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਦੇ ਹੋਏ ਸਮੇਂ ਸਿਰ ਕਣਕ ਦੀ ਬਿਜ਼ਾਈ ਕਰ ਸਕਦੇ ਹਨ।ਇਸ ਨਾਲ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਵਿੱਚ ਵੀ ਸਹਾਇਤਾ ਮਿਲਦੀ ਹੈ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਦੀਵੇ ਜਗਾ ਕੇ ਮਨਾਈ ਦੀਵਾਲੀ

ਜੰਡਿਆਲਾ ਗੁਰੂ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ …