Wednesday, November 11, 2026

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਈ.ਟੀ.ਓ ਵਲੋਂ ਸਨਮਾਨ

ਅੰਮ੍ਰਿਤਸਰ, 10 ਨਵੰਬਰ (ਪਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਰਜਧਾਨ ਨਾਲ ਸਬੰਧਤ ਭਾਰਤੀ ਹਾਕੀ ਟੀਮ ਦੇ ਉੱਘੇ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਆਪਣੇ ਦਫ਼ਤਰ ਵਿਖੇ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ। ਜਰਮਨਪ੍ਰੀਤ ਸਿੰਘ ਨੇ ਹਾਲ ਹੀ ਵਿੱਚ ਪੰਜਾਬ ਦੇ ਜਲੰਧਰ ਅਤੇ ਮੋਹਾਲੀ ਵਿਖੇ ਕਰਵਾਈ ਗਈ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਪ੍ਰਤੀਯੋਗਤਾ ਵਿੱਚ ਭਾਰਤੀ ਟੀਮ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿਤਣ ਵਿਚ ਅਹਿਮ ਯੋਗਦਾਨ ਪਾਇਆ।
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜਰਮਨਪ੍ਰੀਤ ਸਿੰਘ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਨਾ ਸਿਰਫ਼ ਆਪਣੇ ਪਿੰਡ ਅਤੇ ਹਲਕੇ ਦਾ ਸਗੋਂ ਪੂਰੇ ਪੰਜਾਬ ਅਤੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾਂ ਹੀ ਦੇਸ਼ ਨੂੰ ਕੌਮਾਂਤਰੀ ਪੱਧਰ ਦੇ ਖਿਡਾਰੀ ਦਿੱਤੇ ਹਨ ਅਤੇ ਅਜਿਹੇ ਹੋਣਹਾਰ ਖਿਡਾਰੀਆਂ ਦੀਆਂ ਪ੍ਰਾਪਤੀਆਂ ਸੂਬੇ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਹਨ।ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜਿਊਣ ਦੇ ਨਾਲ-ਨਾਲ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਦੀ ਸਿੱਖਿਆ ਵੀ ਦਿੰਦੀਆਂ ਹਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਦੀਵੇ ਜਗਾ ਕੇ ਮਨਾਈ ਦੀਵਾਲੀ

ਜੰਡਿਆਲਾ ਗੁਰੂ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ …