ਜੰਡਿਆਲਾ ਗੁਰੂ, 10 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੀਵਾਲੀ ਦਾ ਪਵਿੱਤਰ ਤਿਉਹਾਰ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਲ ਕੇ ਦੀਵੇ ਜਗਾ ਕੇ ਮਨਾਇਆ।
ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਜੰਡਿਆਲਾ ਗੁਰੂ ਵਿਖੇ ਦੀਵਾ ਜਗਾਇਆ ਅਤੇ ਅਰਦਾਸ ਕੀਤੀ ਕਿ ਸਿੱਖਿਆ ਦਾ ਇਹ ਮੰਦਰ ਇਸੇ ਤਰ੍ਹਾਂ ਹਰ ਵਿਦਿਆਰਥੀ ਅਤੇ ਸਮਾਜ ਦੇ ਜੀਵਨ ਵਿੱਚ ਗਿਆਨ ਦੀ ਰੋਸ਼ਨੀ ਫੈਲਾਉਂਦਾ ਰਹੇ।ਇਥੇ ਕਈ ਸਾਲ ਅਧਿਆਪਕ ਵਜੋਂ ਸੇਵਾਵਾਂ ਵੀ ਨਿਭਾਈਆਂ ਹਨ।ਉਨ੍ਹਾਂ ਕਿਹਾ ਕਿ ਆਪਣੇ ਪੁਰਾਣੇ ਵਿਦਿਅਕ ਅਦਾਰੇ ਵਿੱਚ ਦੀਵਾਲੀ ਮੌਕੇ ਦੀਵਾ ਜਗਾਉਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦਾ ਵਿਸ਼ਾ ਹੈ।
ਇਸ ਉਪਰੰਤ ਹਰਭਜਨ ਸਿੰਘ ਈ.ਟੀ.ਓ ਨੇ ਸਕੂਲ ਆਫ਼ ਐਮੀਨੈਂਸ ਜੰਡਿਆਲਾ ਗੁਰੂ ਅਤੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਨੰਬਰ 3 (ਲੜਕੇ) ਜੰਡਿਆਲਾ ਗੁਰੂ ਵਿਖੇ ਵੀ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨਾਲ ਮਿਲ ਕੇ ਦੀਪਮਾਲਾ ਕੀਤੀ।
Check Also
ਪਿੰਡ ਕਿਲਾ ਜੀਵਨ ਸਿੰਘ ਵਿਖੇ ਕਮਿਊਨਿਟੀ ਬੇਸਡ ਰਿਹੈਬਿਲੀਟੇਸ਼ਨ (ਸੀ.ਬੀ.ਆਰ) ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਤੇ ਪਿੰਗਲਵਾੜਾ ਸੋਸਾਇਟੀ …
Punjab Post Daily Online Newspaper & Print Media