Wednesday, November 11, 2026

ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਦੀ ਪ੍ਰਾਣ ਪ੍ਰਤਿਸ਼ਠਾ ਅਤੇ ਮੂਰਤੀ ਸਥਾਪਨਾ ਸਬੰਧੀ ਧਾਰਮਿਕ ਸਮਾਗਮ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਜੰਡਿਆਲਾ ਗੁਰੂ ਵਿਖੇ ਸਥਿਤ ਭਗਵਾਨ ਵਾਲਮੀਕਿ ਜੀ ਦੇ ਮੰਦਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਦੀ ਪ੍ਰਾਣ ਪ੍ਰਤਿਸ਼ਠਾ ਅਤੇ ਮੂਰਤੀ ਸਥਾਪਨਾ ਸਬੰਧੀ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।ਇਸ ਵਿੱਚ ਵੱਡੀ ਗਿਣਤੀ ‘ਚ ਸੰਗਤਾਂ ਨੇ ਸ਼ਰਧਾ ਨਾਲ ਸ਼ਮੂਲੀਅਤ ਕੀਤੀ।
ਇਸ ਧਾਰਮਿਕ ਸਮਾਗਮ ਵਿੱਚ ਸ੍ਰੀ ਵਾਲਮੀਕਿ ਤੀਰਥ ਸ਼ਰਾਇਨ ਬੋਰਡ ਦੇ ਚੇਅਰਮੈਨ ਅਤੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਲਯੋਗੀ ਪ੍ਰਗਟ ਨਾਥ ਜੀ ਸਮੇਤ ਹੋਰ ਸੰਤ ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ `ਤੇ ਹਾਜ਼ਰੀ ਭਰੀ।ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਹਰਭਜਨ ਸਿੰਘ ਈ.ਟੀ.ਓ, ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਹਿੰਦਰ ਕੌਰ, ਨਗਰ ਕੌਂਸਲ ਜੰਡਿਆਲਾ ਗੁਰੂ ਦੇ ਪ੍ਰਧਾਨ ਸਤਿੰਦਰ ਸਿੰਘ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਵੀ ਮੌਜ਼ੂਦ ਸਨ।ਸੰਤ ਮਹਾਂਪੁਰਸ਼ਾਂ ਵੱਲੋਂ ਪੂਰੇ ਵਿਧੀ-ਵਿਧਾਨ ਅਤੇ ਧਾਰਮਿਕ ਮਰਿਆਦਾ ਅਨੁਸਾਰ ਭਗਵਾਨ ਵਾਲਮੀਕਿ ਜੀ ਦੇ ਪਾਵਨ ਸਰੂਪ ਦੀ ਸਥਾਪਨਾ ਅਤੇ ਪ੍ਰਾਣ ਪ੍ਰਤਿਸ਼ਠਾ ਦੀਆਂ ਰਸਮਾਂ ਨਿਭਾਈਆਂ ਗਈਆਂ।
ਲੋਕ ਨਿਰਮਾਣ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ ਨੇ ਸਮੂਹ ਸੰਗਤਾਂ ਨੂੰ ਇਸ ਪਾਵਨ ਅਵਸਰ ਦੀ ਵਧਾਈ ਦਿੱਤੀ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …