Thursday, November 12, 2026

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ ਨਾਲ ਅੰਮ੍ਰਿਤਸਰ ਵਿਖੇ ‘ਹਵਾ ਪ੍ਰਦੂਸ਼ਣ ਦੀ ਮਨੁੱਖੀ ਕੀਮਤ’ ਵਿਸ਼ੇ `ਤੇ ਵਿਸ਼ੇਸ਼ ਵਿਚਾਰ-ਚਰਚਾ ਕਰਵਾਈ ਗਈ।ਇਸ ਵਿੱਚ ਸਿੱਖਿਆ ਸ਼ਾਸਤਰੀਆਂ, ਡਾਕਟਰਾਂ, ਜਨਤਕ ਸਿਹਤ ਮਾਹਿਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਿਰਕਤ ਕਰਦਿਆਂ ਹਵਾ ਪ੍ਰਦੂਸ਼ਣ ਦੇ ਮਨੁੱਖੀ ਸਿਹਤ ਅਤੇ ਜੀਵਨ `ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵਿਚਾਰ ਸਾਂਝੇ ਕੀਤੇ।
ਚਰਚਾ ਦੌਰਾਨ ਦੱਸਿਆ ਗਿਆ ਕਿ ਪ੍ਰਦੂਸ਼ਿਤ ਹਵਾ ਵਿੱਚ ਸਾਹ ਲੈਣ ਨਾਲ ਸਾਹ ਸਬੰਧੀ ਬਿਮਾਰੀਆਂ ਵਧਣ ਦੇ ਨਾਲ-ਨਾਲ ਪਹਿਲਾਂ ਤੋਂ ਮੌਜ਼ੂਦ ਸਿਹਤ ਸਮੱਸਿਆਵਾਂ ਵੀ ਗੰਭੀਰ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਹਵਾ ਪ੍ਰਦੂਸ਼ਣ ਦਾ ਮਾਨਸਿਕ ਸਿਹਤ `ਤੇ ਵੀ ਅਸਰ ਪੈਂਦਾ ਹੈ, ਜਿਸ ਬਾਰੇ ਅਕਸਰ ਘੱਟ ਚਰਚਾ ਹੁੰਦੀ ਹੈ।
ਮੁੱਖ ਭਾਸ਼ਣ ਦਿੰਦਿਆਂ ਖਾਲਸਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਮੇਹਲ ਸਿੰਘ ਨੇ ਕਿਹਾ ਕਿ ਹਵਾ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਸਾਂਝੇ ਯਤਨ, ਸਿੱਖਿਆ ਅਤੇ ਲੋਕ ਜਾਗਰੂਕਤਾ ਬੇਹੱਦ ਜ਼ਰਰੂੀ ਹਨ। ਸਿਵਲ ਸਰਜਨ ਦਫ਼ਤਰ ਅੰਮ੍ਰਿਤਸਰ ਦੇ ਇੰਟੀਗ੍ਰੇਟਿਡ ਡਿਜ਼ੀਜ਼ ਸਰਵੇਲੈਂਸ ਪ੍ਰੋਗਰਾਮ ਦੀ ਐਪੀਡੈਮੀਓਲੋਜਿਸਟ ਡਾ. ਰਿਚਾ ਵਰਮਾ ਨੇ ਹਵਾ ਪ੍ਰਦੂਸ਼ਣ ਦੇ ਜਨਤਕ ਸਿਹਤ `ਤੇ ਪੇਣ ਵਾਲੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਲੰਗ ਕੇਅਰ ਫਾਊਂਡੇਸ਼ਨ ਦੀ ਸਟੇਟ ਪ੍ਰੋਜੈਕਟ ਕੋਆਰਡੀਨੇਟਰ ਡਾ. ਸੋਨਾਲੀ ਨੇ ਦੱਸਿਆ ਕਿ ਪ੍ਰਦੂਸ਼ਿਤ ਹਵਾ ਦੇ ਸੰਪਰਕ ਵਿੱਚ ਰਹਿਣ ਨਾਲ ਸਾਹ ਦੀਆਂ ਬਿਮਾਰੀਆਂ ਗੰਭੀਰ ਹੋ ਸਕਦੀਆਂ ਹਨ ਅਤੇ ਕਈ ਹੋਰ ਸਿਹਤ ਸਮੱਸਿਆਵਾਂ ਵੀ ਪੈਦਾ ਹੋ ਸਕਦੀਆਂ ਹਨ।
ਗੁਰੂ ਨਾਨਕ ਦੇਵ ਯਨੀਵਰਸਿਟੀ ਅੰਮ੍ਰਿਤਸਰ ਦੇ ਮਨੋਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਡਾ. ਮੇਹਕ ਨੇ ਹਵਾ ਪ੍ਰਦੂਸ਼ਣ ਦੇ ਮਾਨਸਿਕ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਏਅਰ ਕੇਅਰ ਸੈਂਟਰ ਦੇ ਹਰਵਿੰਦਰ ਸਿੰਘ ਨੇ ਕਿਹਾ, “ਹਵਾ ਪ੍ਰਦੂਸ਼ਣ ਨੂੰ ਸਭ ਤੋਂ ਪਹਿਲਾਂ ਜਨਤਕ ਸਿਹਤ ਨਾਲ ਜੁੜੀ ਗੰਭੀਰ ਸਮੱਸਿਆ ਵਜੋਂ ਸਮਝਣ ਦੀ ਲੋੜ ਹੈ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …