Thursday, November 12, 2026

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਦੀਵਾਲੀ ਸਬੰਧੀ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ਦੀਵਾਲੀ ਮੇਲਾ ਲਗਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀਮਤੀ ਜਤਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਦਾ ਮਕਸਦ ਵਿਦਿਆਰਥਣਾਂ ਦੀ ਸਿਰਜਣਾਤਮਕ ਪ੍ਰਤਿਭਾ, ਕਲਾਤਮਕ ਯੋਗਤਾ ਅਤੇ ਹੁਨਰ ਨੂੰ ਉਭਾਰਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਾ ਪ੍ਰਦਰਸ਼ਨ ਕਰਨ ਲਈ ਇਕ ਮੰਚ ਪ੍ਰਦਾਨ ਕਰਨਾ ਸੀ।ਵਿਦਿਆਰਥਣਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਆਕਰਸ਼ਕ ਸਟਾਲ ਲਗਾਏ ਗਏ, ਜਿਨ੍ਹਾਂ ’ਚ ਹੱਥਾਂ ਨਾਲ ਤਿਆਰ ਕੀਤੀਆਂ ਸਜਾਵਟੀ ਵਸਤਾਂ, ਦੀਵੇ, ਮੋਮਬੱਤੀਆਂ, ਤੋਹਫ਼ੇ, ਕਲਾ ਅਤੇ ਸ਼ਿਲਪਕਾਰੀ ਦੀਆਂ ਵਸਤਾਂ ਸਮੇਤ ਹੋਰ ਦਿਲਚਸਪ ਸਮੱਗਰੀ ਪ੍ਰਦਰਸ਼ਿਤ ਕੀਤੀ ਗਈ।
ਸ੍ਰੀਮਤੀ ਜਤਿੰਦਰ ਕੌਰ ਨੇ ਵਿਦਿਆਰਥਣਾਂ, ਅਧਿਆਪਕਾਂ ਅਤੇ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਦੀਵਾਲੀ ਖੁਸ਼ੀਆਂ, ਰੌਸ਼ਨੀ, ਪਿਆਰ ਅਤੇ ਆਪਸੀ ਸਾਂਝ ਦਾ ਤਿਉਹਾਰ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਅੰਦਰ ਛੁਪੀ ਪ੍ਰਤਿਭਾ, ਆਤਮ-ਵਿਸ਼ਵਾਸ, ਸਿਰਜਣਾਤਮਕ ਸੋਚ ਅਤੇ ਲੀਡਰਸ਼ਿਪ ਦੇ ਗੁਣਾਂ ਨੂੰ ਵਿਕਸਿਤ ਕਰਨਾ ਵੀ ਸਿੱਖਿਆ ਦਾ ਮਕਸਦ ਹੈ।ਅਜਿਹੇ ਆਯੋਜਨ ਵਿਦਿਆਰਥਣਾਂ ਨੂਂ ਆਪਣੀ ਕਾਬਲੀਅਤ ਦਿਖਾਉਣ, ਨਵੇਂ ਤਜ਼ਰਬੇ ਹਾਸਲ ਕਰਨ ਅਤੇ ਸਮੂਹਿਕ ਤੌਰ ’ਤੇ ਕੰਮ ਕਰਨ ਦਾ ਮੌਕਾ ਦਿੰਦੇ ਹਨ।
ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਵਿਦਿਆਰਥਣਾਂ ਨੇ ਆਪਣੀ ਕਲਾ, ਮਿਹਨਤ ਅਤੇ ਨਵੇਂ ਵਿਚਾਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …