ਅੰਮ੍ਰਿਤਸਰ, 11 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਮਨੋਵਿਗਿਆਨ ਵਿਭਾਗ ਸਕੂਲ ਆਫ ਸੋਸ਼ਲ ਸਾਇੰਸਿਜ਼ ਵੱਲੋਂ “ਇਕਾਗਰਤਾ ਅਤੇ ਮਨ ਦੀ ਅਵਸਥਾ ਦੀ ਮਹੱਤਤਾ” ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ‘ਸਾਈਕੋਮੀਟੀਓਰੋਲੋਜੀ’ ਵਿਸ਼ੇ ’ਤੇ ਅਧਾਰਿਤ ਉਕਤ ਵਰਕਸ਼ਾਪ ਅਧੀਨ ਮੌਸਮ ਦੀਆਂ ਸਥਿਤੀਆਂ ਅਤੇ ਮਨੁੱਖੀ ਵਿਹਾਰ ਤੇ ਮਨੋਵਿਗਿਆਨਕ ਪ੍ਰਕਿਰਿਆਵਾਂ ’ਤੇ ਪੈਣ ਵਾਲੇ ਉਨ੍ਹਾਂ ਦੇ ਪ੍ਰਭਾਵਾਂ ਦਾ ਅਧਿਐਨ ਕੀਤਾ ਗਿਆ।ਇਸ ਦੌਰਾਨ ਡਾ. ਸੁਰਿੰਦਰ ਕੌਰ ਨੇ ਕਿਹਾ ਕਿ ਸਕਾਰਾਤਮਕ ਸੋਚ, ਇਕਾਗਰਤਾ ’ਚ ਵਾਧਾ ਅਤੇ ਮਨ ਦੀ ਸਿਹਤਮੰਦ ਅਵਸਥਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਬੌਧਿਕ ਤਕਨੀਕਾਂ ਅਤੇ ਪ੍ਰੇਰਨਾਦਾਇਕ ਗਤੀਵਿਧੀਆਂ ਕਰਵਾਈਆਂ ਗਈਆਂ।ਵਰਕਸ਼ਾਪ ਦਾ ਆਯੋਜਨ ਡਾ. ਪੁਨੀਤ ਕੌਰ ਇੰਚਾਰਜ਼ ਕੋਪ ਕਲੱਬ ਅਤੇ ਮਨੋਵਿਗਿਆਨ ਕਲੱਬ, ਸਮਾਜਿਕ ਵਿਗਿਆਨ ਸਕੂਲ ’ਵਰਸਿਟੀ ਦੀ ਦੇਖ-ਰੇਖ ਹੇਠ ਕੀਤਾ ਗਿਆ।ਵਰਕਸ਼ਾਪ ਦੇ ਬੁਲਾਰੇ ਹਰਪਾਲ ਸਿੰਘ ਨੇ ਵਿਦਿਆਰਥੀਆਂ ਨਾਲ ਇੱਕ ਸੰਵਾਦਮਈ ਸੈਸ਼ਨ ਕੀਤਾ ਅਤੇ ਉਨ੍ਹਾਂ ਨੂੰ ਵਿਚਾਰਸ਼ੀਲ ਗਤੀਵਿਧੀਆਂ ’ਚ ਸ਼ਾਮਿਲ ਕਰਦਿਆਂ ਆਪਣੀਆਂ ਅੰਦਰੂਨੀ ਸ਼ਕਤੀਆਂ ਨੂੰ ਪਛਾਨਣ, ਸਕਾਰਾਤਮਕ ਰਵੱਈਆ ਵਿਕਸਿਤ ਕਰਨ ਅਤੇ ਜੀਵਨ ਦੀਆਂ ਚੁਣੌਤੀਆਂ ਦਾ ਆਤਮ-ਵਿਸ਼ਵਾਸ ਨਾਲ ਸਾਹਮਣਾ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਨੇ ਰੋਜ਼ਾਨਾ ਜੀਵਨ ਦੀਆਂ ਸਥਿਤੀਆਂ ਨਾਲ ਨਜਿੱਠਣ, ਬਿਹਤਰ ਫ਼ੈਸਲੇ ਲੈਣ ਅਤੇ ਭਾਵਨਾਤਮਕ ਸੰਤੁਲਨ ਬਣਾਈ ਰੱਖਣ ’ਚ ਜੀਵਨ-ਕੌਸ਼ਲਾਂ ਦੀ ਮਹੱਤਤਾ ਬਾਰੇ ਵੀ ਚਾਨਣਾ ਪਾਇਆ।
ਇਸ ਮੌਕੇ ਸਮਾਜਿਕ ਵਿਗਿਆਨ ਵਿਭਾਗ ਮੁਖੀ ਡਾ. ਜਸਵਿੰਦਰ ਸਿੰਘ ਅਤੇ ਪੰਜਾਬੀ ਵਿਭਾਗ ਮੁਖੀ ਸ੍ਰੀਮਤੀ ਰਵਿੰਦਰ ਕੌਰ ਤੋਂ ਇਲਾਵਾ ਹੋਰ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।
Check Also
ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ
ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …
Punjab Post Daily Online Newspaper & Print Media