Thursday, November 12, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਅਤੇ ਸਵੈ-ਰੋਜ਼ਗਾਰ ਕੈਂਪ 12 ਨਵੰਬਰ ਨੂੰ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜ਼ਕਾਰੀ ਅਫ਼ਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨੇ ਕੀਤਾ।ਡਿਪਟੀ ਡਾਇਰੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ 12 ਨਵੰਬਰ 2026, ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਿਪਟੀ ਕਮਿਸ਼ਨਰ ਦਫ਼ਤਰ ਅੰਮ੍ਰਿਤਸਰ ਵਿਖੇ ਪਲੇਸਮੈਂਟ ਅਤੇ ਸਵੈ-ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਾਡਾ ਪਿੰਡ, ਫੋਨਪੇਅ, ਬਲਿੰਕਿਟ ਅਤੇ ਕੈਂਬਰਿਜ ਇੰਟਰਨੈਸ਼ਨਲ ਅਕੈਡਮੀ ਅੰਮ੍ਰਿਤਸਰ ਵਰਗੀਆਂ ਨਾਮੀ ਕੰਪਨੀਆਂ ਵੱਲੋਂ ਰੂਮ ਅਟੈਂਡੈਂਟ, ਸਕਿਉਰਿਟੀ ਗਾਰਡ, ਸੇਲਜ਼ ਐਗਜ਼ੀਕਿਊਟਿਵ, ਪਿਕਰ-ਪੈਕਰ, ਬਿਜ਼ਨਸ ਡਿਵੈਲਪਮੈਂਟ ਐਸੋਸੀਏਟ ਅਤੇ ਵੀਜ਼ਾ ਕਾਊਂਸਲਰ (ਲੜਕੀਆਂ ਲਈ) ਆਦਿ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਇਨ੍ਹਾਂ ਅਸਾਮੀਆਂ ਲਈ ਦਸਵੀਂ, ਬਾਰ੍ਹਵੀਂ, ਡਿਪਲੋਮਾ, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਯੋਗਤਾ ਵਾਲੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਦੇ ਹਨ। ਚੁਣੇ ਗਏ ਉਮੀਦਵਾਰਾਂ ਨੂੰ 10,000 ਤੋਂ 15,000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਤੋਂ ਇਲਾਵਾ 50,000 ਰੁਪਏ ਤੱਕ ਇਨਸੈਂਟਿਵ ਵੀ ਦਿੱਤਾ ਜਾਵੇਗਾ।
ਆਪਣਾ ਕੰਮ ਸ਼ੂਰੂ ਕਰਨ ਦੇ ਚਾਹਵਾਨ ਨੌਜਵਾਨਾਂ ਲਈ ਸਵੈ-ਰੋਜ਼ਗਾਰ ਕੈਂਪ ਵੀ ਲਗਾਇਆ ਜਾ ਰਿਹਾ ਹੈ।ਕੈਂਪ ਦੌਰਾਨ ਮੱਛੀ ਪਾਲਣ ਵਿਭਾਗ, ਡੇਅਰੀ ਵਿਕਾਸ ਵਿਭਾਗ, ਜਿਲ੍ਹਾ ਉਦਯੋਗ ਕੇਂਦਰ ਅਤੇ ਐਸ.ਸੀ ਕਾਰਪੋਰੇਸ਼ਨ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਸਵੈ-ਰੋਜ਼ਗਾਰ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਅਤੇ ਲੋਨ ਪ੍ਰਾਪਤ ਕਰਨ ਲਈ ਅਰਜੀ ਫਾਰਮ ਵੀ ਭਰਵਾਏ ਜਾਣਗੇ।
ਉਨ੍ਹਾਂ ਚਾਹਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਦਿਅਕ ਯੋਗਤਾ ਸਰਟੀਫਿਕੇਟ ਅਤੇ ਬਾਇਓਡਾਟਾ ਸਮੇਤ 12 ਨਵੰਬਰ ਨੂੰ ਸਵੇਰੇ 10:00 ਵਜੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਕਚਹਿਰੀ ਚੌਂਕ ਅੰਮ੍ਰਿਤਸਰ ਵਿਖੇ ਪਹੁੰਚ ਕੇ ਇਸ ਕੈਂਪ ਦਾ ਲਾਭ ਉਠਾਉਣ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …