Friday, November 13, 2026

ਸ਼੍ਰੋਮਣੀ ਕਮੇਟੀ ਵੱਲੋਂ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਤੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਲਗਾਤਾਰ ਕਥਾ ਵਿਚਾਰ ਕਰ ਰਹੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਨੂੰ ਅੱਜ ਕਥਾ ਸਮਾਪਤੀ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਉਹ 25 ਅਕਤੂਬਰ ਤੋਂ ਲਗਾਤਾਰ ਕਥਾ ਦੀ ਸੇਵਾ ਨਿਭਾਅ ਰਹੇ ਸਨ।ਕਥਾ ਸਮਾਪਤੀ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਸ੍ਰੀ ਮੰਜੀ ਸਾਹਿਬ ਵਿਖੇ ਗੁਰਬਾਣੀ ਕਥਾ ਦੀ ਸੇਵਾ ਨਿਭਾਅ ਰਹੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਸ਼ਿ ਸਦਕਾ ਉਨ੍ਹਾਂ ਗੁਰਬਾਣੀ ਅਤੇ ਗੁਰ-ਇਤਿਹਾਸ ਦੀ ਵਿਚਾਰ ਸੰਗਤਾਂ ਤੱਕ ਪਹੁੰਚਾਉਣ ਦੀ ਵੱਡਮੁੱਲੀ ਸੇਵਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਤੋਂ ਗਿਆਨੀ ਸੰਤ ਸਿੰਘ ਜੀ ਮਸਕੀਨ ਨੇ ਲੰਮਾ ਸਮਾਂ ਕਥਾ ਵਿਚਾਰ ਦੀ ਸੇਵਾ ਨਿਭਾਈ ਅਤੇ ਹੁਣ ਭਾਈ ਪਿੰਦਰਪਾਲ ਸਿੰਘ ਜੀ ਵੱਲੋਂ ਨਿਰੰਤਰ ਇਸ ਪਰੰਪਰਾ ਨੂੰ ਅੱਗੇ ਵਧਾਉਣਾ ਸਮੁੱਚੇ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਮਾਣ ਦੀ ਗੱਲ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰਬਾਣੀ ਦੀ ਵਿਚਾਰ ਮਨੁੱਖੀ ਜੀਵਨ ਨੂੰ ਸਹੀ ਦਿਸ਼ਾ ਦੇਣ ਅਤੇ ਸਮਾਜ ਨੂੰ ਬੁਰਾਈਆਂ ਤੋਂ ਬਚਾਉਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦਾ ਉਪਦੇਸ਼ ਹਰ ਹਿਰਦੇ ਤੱਕ ਸਹਿਜ ਤੇ ਸਰਲ ਢੰਗ ਨਾਲ ਪਹੁੰਚਾਉਣ ਵਾਲੇ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਜੀ ਵਰਗੇ ਗੁਰਮੁੱਖ ਵਿਦਵਾਨਾਂ ਦਾ ਪੰਥ ਅੰਦਰ ਵਿਸ਼ੇਸ਼ ਸਥਾਨ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੁੱਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਪੁੱਜੀਆਂ ਸ਼ਖਸੀਅਤਾਂ ਦਾ ਸੰਗਤਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਬਾਬਾ ਗੁਰਦੇਵ ਸਿੰਘ ਕੁੱਲੀ ਵਾਲੇ, ਬਾਬਾ ਅਵਤਾਰ ਸਿੰਘ ਧੱਤਲ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਜਰਨੈਲ ਸਿੰਘ ਡੋਗਰਾਂਵਾਲਾ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਜਸਵਿੰਦਰ ਸਿੰਘ ਜੱਸੀ, ਨਿੱਜੀ ਸਕੱਤਰ ਸ਼ਾਹਬਾਜ ਸਿੰਘ, ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਡਾ. ਧਰਮਵੀਰ ਸਿੰਘ ਕਾਰਸੇਵਾ ਬਾਬਾ ਅਟੱਲ ਰਾਏ ਸਾਹਿਬ, ਗਿਆਨੀ ਸੰਤ ਸਿੰਘ ਮਸਕੀਨ ਦੇ ਸਪੁੱਤਰ ਭਾਈ ਅਮਰਜੀਤ ਸਿੰਘ, ਭਾਈ ਜਸਵੰਤ ਸਿੰਘ ਰਾਗੀ, ਭਾਈ ਪਿੰਦਰਪਾਲ ਸਿੰਘ ਦੀ ਸੁਪਤਨੀ ਬੀਬੀ ਦਲਜੀਤ ਕੌਰ, ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਸੁਰਜੀਤ ਸਿੰਘ ਭਲਵਾਨ, ਸਪਰਡੈਂਟ ਨਿਸ਼ਾਨ ਸਿੰਘ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ ਆਦਿ ਮੌਜ਼ੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਸਾਹਿਤਕ ਸ਼ਾਮ ‘ਅਦਬੀ ਬੈਠਕ’ ਦਾ ਆਯੋਜਨ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਐਜੂਕੇਸ਼ਨ ਅਤੇ ਸਕੂਲ …