ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ‘ਵਿੱਤੀ ਜਾਗਰਕਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਐਡਵਾਈਜ਼ਰਜ਼ ਸਕਿੱਲ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ ਪੁਣੇ ਵੱਲੋਂ ਆਯੋਜਿਤ ਕੀਤਾ ਗਿਆ।
ਡਾ. ਵਰਮਾ ਨੇ ਕਿਹਾ ਕਿ ਸੈਮੀਨਾਰ ਦੌਰਾਨ ਦੋ ਅਹਿਮ ਸੈਸ਼ਨ ਕਰਵਾਏ ਗਏ, ਜਿਨ੍ਹਾਂ ’ਚ ਫਾਈਨੈਂਸ਼ੀਅਲ ਵੈੱਲਨੈਸ ਐਨਹਾਂਸਮੈਂਟ ਪ੍ਰੋਗਰਾਮ ਅਧੀਨ ਨੌਜਵਾਨਾਂ ਲਈ ‘ਵਿੱਤੀ ਅਨੁਸ਼ਾਸਨ’ ਅਤੇ ਅਧਿਆਪਕਾਂ ਲਈ ‘ਟੀਚਰ ਕੀ ਪਾਠਸ਼ਾਲਾ : ਵਿੱਤੀ ਅਨੁਸ਼ਾਸਨ ਅਤੇ ਦੌਲਤ ਸਿਰਜਣ ਦੀਆਂ ਆਦਤਾਂ’ ਵਿਸ਼ੇ ਸ਼ਾਮਿਲ ਸਨ।ਉਨ੍ਹਾਂ ਕਿਹਾ ਕਿ ਇਨ੍ਹਾਂ ਸੈਸ਼ਨਾਂ ਦਾ ਮੁੱਖ ਉਦੇਸ਼ ਭਵਿੱਖ ’ਚ ਪੇਸ਼ੇਵਰ ਜੀਵਨ ’ਚ ਪ੍ਰਵੇਸ਼ ਕਰਨ ਜਾ ਰਹੇ ਵੈਟਰਨਰੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਿੱਜੀ ਵਿੱਤੀ ਪ੍ਰਬੰਧਨ, ਪੈਸੇ ਦੀ ਸੁਚੱਜੀ ਵਰਤੋਂ ਅਤੇ ਲੰਬੇ ਸਮੇਂ ਲਈ ਆਰਥਿਕ ਸੁਰੱਖਿਆ ਯਕੀਨੀ ਬਣਾਉਣ ਸਬੰਧੀ ਵਿਹਾਰਕ ਜਾਣਕਾਰੀ ਪ੍ਰਦਾਨ ਕਰਨਾ ਸੀ, ਜਿਸ ’ਚ ਸਮੂਹ ਫੈਕਲਟੀ ਮੈਂਬਰਾਂ ਅਤੇ ਚੌਥੇ ਸਾਲ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਉਨ੍ਹਾਂ ਕਿਹਾ ਕਿ ਸੈਮੀਨਾਰ ਦੌਰਾਨ ਪੇਸ਼ੇਵਰ ਜੀਵਨ ’ਚ ਵਿੱਤੀ ਸਾਖਰਤਾ ਦੀ ਮਹੱਤਤਾ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।ਇਸ ਮੌਕੇ ਉਕਤ ਆਰਗੇਨਾਈਜ਼ੇਸ਼ਨ ਦੇ ਮਾਹਿਰਾਂ ਨੇ ਬਜਟ ਬਣਾਉਣ, ਬੱਚਤ ਕਰਨ, ਨਿਵੇਸ਼ ਕਰਨ ਅਤੇ ਜੀਵਨ ਦੇ ਵੱਖ-ਵੱਖ ਪੜਾਵਾਂ ਅਨੁਸਾਰ ਸਿਹਤਮੰਦ ਵਿੱਤੀ ਆਦਤਾਂ ਅਪਣਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ।ਉਨ੍ਹਾਂ ਕਿਹਾ ਕਿ ਸੈਮੀਨਾਰ ਦਾ ਸੰਚਾਲਨ ਅਨੀਤਾ ਸੈਣੀ ਵੱਲੋਂ ਕੀਤਾ ਗਿਆ।ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਅਤੇ ਸ਼ੰਕਿਆਂ ਦੇ ਮਾਹਿਰਾਂ ਵੱਲੋਂ ਮੌਕੇ ’ਤੇ ਹੀ ਢੁੱਕਵੇਂ ਜ਼ਵਾਬ ਦਿੱਤੇ ਗਏ।
Check Also
ਖਾਲਸਾ ਕਾਲਜ ਵਿਖੇ ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਬੂਟ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media