Friday, November 13, 2026

ਖਾਲਸਾ ਕਾਲਜ ਵਿਖੇ ਨਵੇਂ ਵਿਚਾਰਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਬੂਟ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 12 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗਰੇਜ਼ੀ ਵਿਭਾਗ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ਵਿਦਿਆਰਥੀਆਂ ’ਚ ਰਚਨਾਤਮਕਤਾ, ਨਵੀਨਤਮ ਸੋਚ ਅਤੇ ਵਿਹਾਰਕ ਤੌਰ ’ਤੇ ਸਮੱਸਿਆਵਾਂ ਦੇ ਹੱਲ ਕਰਨ ਦੀ ਯੋਗਤਾ ਨੂੰ ਵਿਕਸਿਤ ਕਰਨ ਦੇ ਉਦੇਸ਼ ਤਹਿਤ ‘ਸਮੱਸਿਆਵਾਂ ਦੇ ਹੱਲ ਅਤੇ ਨਵੇਂ ਵਿਚਾਰਾਂ’ ਵਿਸ਼ੇ ’ਤੇ ਬੂਟ ਕੈਂਪ ਲਗਾਇਆ ਗਿਆ।ਜਿਸ ’ਚ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਅਤੇ  ਕੈਮਿਸਟਰੀ ਵਿਭਾਗ ਮੁਖੀ ਡਾ. ਅਮਿਤ ਆਨੰਦ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਪ੍ਰਿੰਸੀਪਲ ਡਾ. ਰੰਧਾਵਾ ਨੇ ਨਵੀਨਤਾ, ਤਜ਼ਰਬੇ ਆਧਾਰਿਤ ਸਿੱਖਿਆ ਅਤੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਕਾਲਜ ਦੀ ਵਚਨਬੱਧਤਾ ਨੂੰ ਦੁਹਰਾਇਆ।ਕਾਲਜ ਸਕਿੱਲ ਡਿਵੈਲਪਮੈਂਟ ਸੈਂਟਰ ਦੇ ਡਾਇਰੈਕਟਰ ਡਾ. ਐਮ.ਐਸ ਬੱਤਰਾ ਅਤੇ ਆਈ.ਆਈ.ਸੀ ਦੀ ਪ੍ਰਧਾਨ ਡਾ. ਗੁਰਸ਼ਰਨ ਕੌਰ ਨੇ ਮੁੱਖ ਬੁਲਾਰਿਆਂ ਵਜੋਂ ਭੂਮਿਕਾ ਨਿਭਾਈ।ਇਸ ਤੋਂ ਪਹਿਲਾਂ ਵਿਭਾਗ ਦੇ ਕਾਰਜ਼ਕਾਰੀ ਮੁਖੀ ਡਾ. ਸਾਵੰਤ ਸਿੰਘ ਮੰਟੋ ਨੇ ਆਏ ਮਹਿਮਾਨਾਂ, ਮੁੱਖ ਬੁਲਾਰਿਆਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ।
ਡਾ. ਬੱਤਰਾ ਨੇ ਨਵੀਨਤਾ ਦੇ ਖੇਤਰ ’ਚ ਸਮੱਸਿਆਵਾਂ ਦੇ ਹੱਲ ਅਤੇ ਨਵੇਂ ਵਿਚਾਰਾਂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਚੁਣੌਤੀਆਂ ਦੀ ਪਛਾਣ ਕਰਨ, ਸਮੱਸਿਆਵਾਂ ਨੂੰ ਵੱਖ-ਵੱਖ ਦ੍ਰਿਸ਼ਟੀਕੋਣਾਂ ਤੋਂ ਸਮਝਣ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਆਲੋਚਨਾਤਮਕ ਸੋਚ ਅਤੇ ਰਚਨਾਤਮਕ ਤਰੀਕੇ ਅਪਨਾਉਣ ਲਈ ਪ੍ਰੇਰਿਤ ਕੀਤਾ।ਡਾ. ਗੁਰਸ਼ਰਨ ਕੌਰ ਨੇ ਇਨੋਵੇਸ਼ਨ ਕੌਂਸਲ ਦੀ ਭੂਮਿਕਾ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ ਇਹ ਕੌਂਸਲ ਵਿਦਿਆਰਥੀਆਂ ਨੂੰ ਨਵੇਂ ਵਿਚਾਰ ਪੈਦਾ ਕਰਨ, ਨਵੀਨਤਮ ਸੋਚ ਵਿਕਸਿਤ ਕਰਨ ਅਤੇ ਆਪਣੇ ਵਿਚਾਰਾਂ ਨੂੰ ਅਮਲੀ ਰੂਪ ਦੇ ਕੇ ਸਾਰਥਿਕ ਨਤੀਜਿਆਂ ’ਚ ਬਦਲਣ ਲਈ ਪ੍ਰੇਰਿਤ ਕਰਦੀ ਹੈ।ਡਾ. ਮਮਤਾ ਮਹਿੰਦਰੂ ਨੇ ਆਏ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੋ. ਵਿਜੇ ਬਰਨਾਰਡ, ਡਾ. ਜਸਵਿੰਦਰ ਕੌਰ ਔਲਖ, ਪ੍ਰੋ. ਪੂਜਾ ਕਾਲੀਆ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਮਲਕਿੰਦਰ ਸਿੰਘ, ਪ੍ਰੋ. ਹਰਸ਼ ਸਲਾਰੀਆ, ਪ੍ਰੋ. ਸੌਰਵ ਮੇਘ, ਡਾ. ਅਕਿਦਤਪ੍ਰੀਤ ਕੌਰ, ਡਾ. ਅਕਾਂਕਸ਼ਾ ਨੌਟਿਆਲ, ਪ੍ਰੋ. ਵਿਮਲਜੀਤ ਕੌਰ, ਪ੍ਰੋ. ਸ਼ੇਰਗਿੱਲ ਸਿਮਰਜੀਤ ਕੌਰ, ਪ੍ਰੋ. ਰਿਆ ਸੈਣੀ ਆਦਿ ਸਮੇਤ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

Check Also

ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵੱਲੋਂ ਰਾਸ਼ਟਰੀ ਪੋਸ਼ਣ ਹਫ਼ਤੇ ਦਾ ਆਯੋਜਨ

ਅੰਮ੍ਰਿਤਸਰ, 12 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ, ਅੰਮ੍ਰਿਤਸਰ ਵਿਖੇ ਪੀ.ਜੀ. ਹੋਮ …