Friday, August 28, 2026

ਪਸ਼ੂ ਪਾਲਣ ਵਿਭਾਗ ਨੇ ਲਾਇਆ ਜਾਂਚ ਕੈਂਪ

PPN2001201509
ਫਾਜਿਲਕਾ, 20 ਜਨਵਰੀ (ਵਿਨੀਤ ਅਰੋੜਾ) – ਪਸ਼ੂ ਪਾਲਣ ਵਿਭਾਗ ਫਾਜ਼ਿਲਕਾ ਅਧੀਨ ਪਿੰਡ ਨਿਓਲਾ ਵਿਚ ਆਰ.ਕੇ.ਵੀ.ਵਾਈ. ਸਕੀਮ ਦੇ ਤਹਿਤ ਪਸ਼ੂ ਭਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਬਾਰੇ ਡਾ. ਸਾਹਿਲ ਸੇਤਿਆ ਨੇ ਦੱਸਿਆ ਕਿ ਇਸ ਕੈਂਪ ਵਿਚ ਪਸ਼ੂ ਪਾਲਕਾ ਨੂੰ ਪਸ਼ੂਆਂ ਦੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਪਸ਼ੂਆਂ ਦੀਆਂ ਵੱਖ ਵੱਖ ਬਿਮਾਰਿਆਂ ਅਤੇ ਉਨ੍ਹਾਂ ਦੇ ਟੀਕਾਕਰਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ 327 ਪਸ਼ੂਆਂ ਦਾ ਇਲਾਜ ਕੀਤਾ ਗਿਆ ਅਤੇ ਪਸ਼ੂਆਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਵੰਡੀਆਂ ਗਈਆਂ, ਇਸ ਕੈਂਪ ਵਿਚ ਖਾਸ ਤੌਰ ਤੇ ਡਾ. ਅਨਿਲ ਪਾਠਕ ਅਤੇ ਡਾ. ਸੁਨੀਤਾ ਸ਼ਾਸ਼ਤਰੀ ਨੇ ਭਾਗ ਲਿਆ। ਇਸ ਤੋਂ ਇਲਾਵਾ ਕੈਂਪ ਵਿਚ ਵੀ.ਆਈ. ਰਾਮ ਚੰਦਰ ਅਤੇ ਵੀ.ਪੀ. ਭਜਨ ਸਿੰਘ, ਰਾਜ ਕੁਮਾਰ ਅਤੇ ਦਰਜਾ ਚਾਰ ਕਰਮਚਾਰੀ ਲਾਲਚੰਦ ਨੇ ਆਪਣੀ ਸੇਵਾਵਾਂ ਦਿੱਤੀਆਂ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply