Saturday, November 14, 2026

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ’ਵਰਸਿਟੀ ਇਮਤਿਹਾਨਾਂ ’ਚ ਸ਼ਾਨਦਾਰ ਸਥਾਨ

ਅੰਮ੍ਰਿਤਸਰ, 13 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਬੀ.ਏ ਐਲ.ਐਲ.ਬੀ (ਪੰਜ ਸਾਲਾ) ਡਿਗਰੀ ਕੋਰਸ ਦੇ ਸਮੈਸਟਰ ਛੇਵਾਂ ਦੇ ਇਮਤਿਹਾਨਾਂ ਦੇ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਸੁਖਮੀਨ ਕੌਰ ਨੇ 71.75 ਫੀਸਦ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਦੂਜਾ ਅਤੇ ਮਨਜੌਤ ਕੌਰ ਨੇ 71.42 ਫੀਸਦੀ ਅੰਕਾਂ ਨਾਲ ’ਵਰਸਿਟੀ ’ਚੋਂ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥਣਾਂ ਅਤੇ ਅਧਿਆਪਕਾਂ ਦੀ ਸਖ਼ਤ ਮਿਹਨਤ ਅਤੇ ਲਗਨ ਦੀ ਸ਼ਲਾਘਾ ਕੀਤੀ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਮੋਹਿਤ ਸੈਣੀ, ਡਾ. ਸੁਖਮਨਪ੍ਰੀਤ ਕੌਰ, ਪ੍ਰੋ. ਸੁਗਮ, ਪ੍ਰੋ. ਮਨਸੀਰਤ ਕੌਰ, ਪੋ੍ਰ. ਪ੍ਰਤੀਭਾ, ਪੋ੍ਰ. ਜਸਦੀਪ ਸਿੰਘ ਤੇ ਕਾਲਜ ਦੇ ਕਾਲਜ਼ ਸਟਾਫ ਸਟਾਫ ਹਾਜ਼ਰ ਸੀ।

Check Also

ਮਹਾਰਾਜਾ ਰਣਜੀਤ ਸਿੰਘ ਦੀਆਂ ਵਿਰਾਸਤੀ ਇਮਾਰਤਾਂ ਦੀ ਸਾਂਭ-ਸੰਭਾਲ ਅਤੇ ਆਮ ਲੋਕਾਂ ਲਈ ਖੋਲ੍ਹਣ ਦੀ ਮੰਗ – ਡਾ. ਇੰਦਰਜੀਤ ਕੌਰ 

ਅੰਮ੍ਰਿਤਸਰ, 13 ਨਵੰਬਰ (ਜਗਦੀਪ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ …