Sunday, November 15, 2026

‘ਆਪ’ ਪਾਰਟੀ ਵੱਲੋਂ ਐਲਾਨੇ ਉਮੀਦਵਾਰਾਂ ਨੂੰ ਜਰਨੈਲ ਸਿੰਘ ਢੋਟ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਆਮ ਆਦਮੀ ਪਾਰਟੀ ਅੰਮ੍ਰਿਤਸਰ ਦੇ ਲੋਕ ਸਭਾ ਹਲਕਾ ਇੰਚਾਰਜ਼ ਜਰਨੈਲ ਸਿੰਘ ਢੋਟ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਾਰਟੀ ਦੀ ਚੜ੍ਹਦੀ ਕਲਾ, ਅਮਨ-ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਚਰਨਾਂ ਵਿੱਚ ਨਤਮਸਤਕ ਹੋ ਕੇ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।
ਜਰਨੈਲ ਸਿੰਘ ਢੋਟ (ਕੌਂਸਲਰ) ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਵਚਨਬੱਧ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਦੀ ਅਗਵਾਈ ਹੇਠ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਜਰਨੈਲ ਢੋਟ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਪਾਰਟੀ ਵੱਲੋਂ ਜ਼ਮੀਨੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਵਰਕਰਾਂ ਵੱਲੋਂ ਸਰਕਾਰ ਦੀਆਂ ਪ੍ਰਾਪਤੀਆਂ, ਲੋਕ ਭਲਾਈ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਦੀ ਜਾਣਕਾਰੀ ਘਰ-ਘਰ ਪਹੁੰਚਾਈ ਜਾ ਰਹੀ ਹੈ।ਉਨ੍ਹਾਂ ਪਾਰਟੀ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਏਜੰਡੇ ਨੂੰ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਗੇ।

Check Also

ਗੁਰੂ ਨਗਰੀ ਅੰਮ੍ਰਿਤਸਰ ਵਿਖੇ 3 ਤੋਂ 7 ਦਸੰਬਰ ਤੱਕ ਲੱਗੇਗਾ 20ਵਾਂ ਪਾਈਟੈਕਸ ਮੇਲਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 14 ਨਵੰਬਰ (ਜਗਦੀਪ ਸਿੰਘ) – ਗੁਰੂ ਨਗਰੀ ਅੰਮ੍ਰਿਤਸਰ ਵਿਖੇ 20ਵਾਂ ਪੰਜਾਬ ਇੰਟਰਨੈਸ਼ਨਲ ਟਰੇਡ ਐਕਸਪੋ …