Monday, November 16, 2026

ਖਾਲਸਾ ਕਾਲਜ ਵਿਖੇ ਗਣਿਤ ਵਿਸ਼ੇ ’ਤੇ ਨੌਵਾਂ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ “ਗਣਿਤ ’ਚ ਨਵੀਨਤਾਵਾਂ ਅਤੇ ਇਸ ਦੇ ਉਪਯੋਗ” ਵਿਸ਼ੇ ’ਤੇ ਨੌਵਾਂ ਰਾਸ਼ਟਰੀ ਸੈਮੀਨਾਰ ਅਤੇ “ਸਮੱਸਿਆ ਤੇ ਹੱਲ ਵਿਚਕਾਰ ਸਹੀ ਤਾਲਮੇਲ” ਵਿਸ਼ੇ ’ਤੇ ਵਿਸ਼ੇਸ਼ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗਣਿਤ ਵਿਭਾਗ ਮੁਖੀ ਪ੍ਰੋ. ਜਤਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਪ੍ਰੋਗਰਾਮ ਦਾ ਉਦੇਸ਼ ਗਣਿਤ ਦੇ ਆਧੁਨਿਕ ਉਪਯੋਗਾਂ ਸਬੰਧੀ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ’ਚ ਨਵੀਨਤਮ ਸੋਚ ਤੇ ਸਮੱਸਿਆਵਾਂ ਦੇ ਹੱਲ ਲੱਭਣ ਦੀ ਯੋਗਤਾ ਨੂੰ ਉਤਸ਼ਾਹਿਤ ਕਰਨਾ ਸੀ।
ਪ੍ਰਿੰਸੀਪਲ ਡਾ. ਰੰਧਾਵਾ ਨੇ ਸੈਮੀਨਾਰ ਦਾ ਉਦਘਾਟਨ ਕਰਦਿਆਂ ਵਿਭਾਗ ਵਲੋਂ ਕਰਵਾਏ ਜਾ ਰਹੇ ਅਜਿਹੇ ਸਾਰਥਿਕ ਅਤੇ ਨਵੀਨਤਮ ਅਕਾਦਮਿਕ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਕਰਦੇ ਕਰਦੇ ਹਨ।
ਪ੍ਰੋ. ਜਤਿੰਦਰ ਸਿੰਘ ਨੇ ਗਣਿਤ ਦੇ ਆਧੁਨਿਕ ਖੇਤਰਾਂ ’ਚ ਹੋ ਰਹੇ ਉਪਯੋਗਾਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਅਸਲ ਜੀਵਨ ਦੀਆਂ ਸਮੱਸਿਆਵਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਵਿਹਾਰਕ ਤਰੀਕਿਆਂ ਬਾਰੇ ਚਾਨਣਾ ਪਾਇਆ।ਇਸ ਤੋਂ ਪਹਿਲਾਂ ਵਿਭਾਗ ਮੁਖੀ ਡਾ. ਰਜਿੰਦਰ ਪਾਲ ਕੌਰ ਨੇ ਮਹਿਮਾਨਾਂ ਅਤੇ ਭਾਗੀਦਾਰਾਂ ਦਾ ਸਵਾਗਤ ਕੀਤਾ। ਸੈਮੀਨਾਰ ਵਿੱਚ ਕੁੱਲ 102 ਭਾਗੀਦਾਰਾਂ ਨੇ ਹਿੱਸਾ ਲਿਆ।ਕਾਲਜ ਦੇ ਡਿਪਟੀ ਰਜਿਸਟਰਾਰ ਡਾ. ਦੀਪਕ ਦੇਵਗਨ ਨੇ ਵੀ ਗਣਿਤ ਦੇ ਵਿਦਿਆਰਥੀਆਂ ਲਈ ‘ਸਮੱਸਿਆ ਅਤੇ ਹੱਲ ਵਿਚਕਾਰ ਸਹੀ ਤਾਲਮੇਲ’ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਮੰਚ ਸੰਚਾਲਨ ਪ੍ਰੋ. ਸੁਖਬੀਰ ਕੌਰ ਨੇ ਕੀਤਾ।ਸੈਮੀਨਾਰ ਦੇ ਪ੍ਰਬੰਧਕੀ ਸਕੱਤਰ ਅਤੇ ਆਈ.ਆਈ.ਸੀ. ਮੈਂਬਰ ਪ੍ਰੋ. ਅੰਚਲ ਸ਼ਰਮਾ ਨੇ ਸਭ ਦਾ ਧੰਨਵਾਦ ਕੀਤਾ।
ਇਸ ਮੌਕੇ ਡਾ. ਤਮਿੰਦਰ ਸਿੰਘ ਡੀਨ ਅਕਾਦਮਿਕ ਮਾਮਲੇ, ਡਾ. ਦਲਜੀਤ ਸਿੰਘ ਡੀਨ ਵਿਦਿਆਰਥੀ ਭਲਾਈ ਅਤੇ ਕਾਲਜ ਦੇ ਹੋਰ ਅਧਿਆਪਕ ਵੀ ਹਾਜ਼ਰ ਸਨ।

Check Also

ਬਾਬਾ ਦੀਪ ਸਿੰਘ ਜੀ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਨਤਮਸਤਕ

ਅੰਮ੍ਰਿਤਸਰ, 15 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਅਮਰ …