Tuesday, November 17, 2026

ਮਾਨ ਸਰਕਾਰ ਵਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ

ਸ੍ਰੀ ਅੰਮ੍ਰਿਤਸਰ ਸਾਹਿਬ, 16 ਨਵੰਬਰ (ਜਗਦੀਪ ਸਿਘ) – ਆਸ਼ੀਰਵਾਦ ਸਕੀਮ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ ਦੇ ਪਰਿਵਾਰਾਂ ਲਈ ਇੱਕ ਮਹੱਤਵਪੂਰਨ ਲੋਕ ਭਲਾਈ ਯੋਜਨਾ ਹੈ, ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਧੀਆਂ ਦੇ ਵਿਆਹ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਦੀ ਪਹਿਲੀ ਤਰਜ਼ੀਹ ਇਹ ਯਕੀਨੀ ਬਣਾਉਣਾ ਹੈ ਕਿ ਇਸ ਸਕੀਮ ਦਾ ਲਾਭ ਸਿਰਫ਼ ਯੋਗ ਲਾਭਪਾਤਰੀਆਂ ਤੱਕ ਹੀ ਪਹੁੰਚੇ।ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜ਼ਕਾਲ ਦੌਰਾਨ ਆਸ਼ੀਰਵਾਦ ਸਕੀਮ ਤਹਿਤ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਪਾਰਦਰਸ਼ੀ ਢੰਗ ਨਾਲ ਜਾਰੀ ਕੀਤੀ ਗਈ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ, ਭ੍ਰਿਸ਼ਟਾਚਾਰ ਜਾਂ ਸਰਕਾਰੀ ਰਾਸ਼ੀ ਦੀ ਦੁਰਵਰਤੋਂ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਸਾਹਮਣੇ ਆਏ 62 ਕਥਿਤ ਬੇਨਿਯਮੀਆਂ ਦੇ ਮਾਮਲੇ, ਜਿਨ੍ਹਾਂ ਨਾਲ ਲਗਭਗ 31.62 ਲੱਖ ਰੁਪਏ ਦੀ ਰਕਮ ਸਬੰਧਿਤ ਹੈ, ਦਾ ਸਰਕਾਰ ਨੇ ਗੰਭੀਰ ਨੋਟਿਸ ਲਿਆ ਹੈ ਅਤੇ ਇਨ੍ਹਾਂ ਮਾਮਲਿਆਂ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਯਕੀਨੀ ਬਣਾਈ ਯਕੀਨੀ ਕਰਨ ਉਪਰੰਤ ਜਾਂਚ ਦੌਰਾਨ ਦੋਸ਼ੀ ਪਾਏ ਗਏ ਅਧਿਕਾਰੀਆਂ/ ਕਰਮਚਾਰੀਆਂ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾ ਚੁੱਕੀ ਹੈ।
ਮੰਤਰੀ ਜੀ ਨੇ ਕਿਹਾ ਕਿ ਪਾਰਦਰਸ਼ਤਾ ਅਤੇ ਜ਼ਵਾਬਦੇਹੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਸ਼ੀਰਵਾਦ ਸਕੀਮ ਤਹਿਤ ਸੂਬੇ ਦੇ ਸਾਰੇ ਜਿਲ੍ਹਿਆਂ ਵਿੱਚ ਜਾਰੀ ਕੀਤੀ ਗਈ ਵਿੱਤੀ ਸਹਾਇਤਾ ਦੀ ਪੜਤਾਲ ਕੀਤੀ ਜਾਵੇ ਅਤੇ ਉਨ੍ਹਾਂ ਇਹ ਵੀ ਕਿਹਾ ਕਿ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀ ਗਈ ਹਰ ਰਕਮ ਸਹੀ ਅਤੇ ਯੋਗ ਲਾਭਪਾਤਰੀ ਤੱਕ ਪਹੁੰਚੇ ਅਤੇ ਸਰਕਾਰੀ ਰਾਸ਼ੀ ਦੀ ਵਰਤੋਂ ਪੂਰੀ ਪਾਰਦਰਸ਼ਤਾ ਨਾਲ ਹੋਵੇ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …