Tuesday, November 17, 2026

ਖਾਲਸਾ ਯੂਨੀਵਰਸਿਟੀ ਨੇ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਦੀ ਅਗਵਾਈ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ’ਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਤੇ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਪ੍ਰਬੰਧਕੀ ਹੁਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਇਲਾਵਾ ਹੋਰ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਸ਼ਖ਼ਸੀਅਤ ਦੇ ਸਰਬਪੱੱੱੱੱਖੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਦੌਰਾਨ ਵੱਖ-ਵੱੱੱਖ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਡਾ. ਨਮਰਤਾ, ਡਾ. ਨੀਰੂ ਕਪੂਰ, ਡਾ. ਰਾਜਵਿੰਦਰ ਕੌਰ, ਡਾ. ਨਿਤਿਕਾ ਭੰਡਾਰੀ, ਡਾ. ਨਿਸ਼ਾ ਕੁਮਾਰੀ ਅਤੇ ਪ੍ਰੋ. ਇਮੈਨੁਅਲ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ।
ਕਾਮਰਸ ਐਂਡ ਮੈਨੇਜਮੈਂਟ ਡੀਨ ਡਾ. ਰਿਤੂ ਧਵਨ ਨੇ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਤੋਂ ਇਲਾਵਾ ਆਪਣੀ ਅੰਦਰੂਨੀ ਪ੍ਰਤਿਭਾ ਨੂੰ ਪਛਾਣਨ ਅਤੇ ਨਿਖਾਰਨ ਦੇ ਮੌਕੇ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ।ਜਦਕਿ ਸਟੂਡੈਂਟਸ ਵੈਲਫੇਅਰ ਡੀਨ ਡਾ. ਅਜੈ ਸਹਿਗਲ ਨੇ ਵੀ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪਛਾਣਨ ਦੀ ਮਹੱਤਤਾ ਸਬੰਧੀ ਵਿਚਾਰ ਰੱਖੇ।ਮੰਚ ਸੰਚਾਲਨ ਪ੍ਰੋਗਰਾਮ ਕੋਆਰਡੀਨੇਟਰ ਡਾ. ਕਮਲਪ੍ਰੀਤ ਕੌਰ ਸੰਧੂ ਵੱਲੋਂ ਕੀਤਾ ਗਿਆ।
ਇਸ ਮੌਕੇ ਕਲਚਰਲ ਕਮੇਟੀ ਦੇ ਸਮੂਹ ਮੈਂਬਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …