Tuesday, November 17, 2026

ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਇਮਤਿਹਾਨਾਂ ’ਚ ਅੱਵਲ

ਅੰਮਿਤਸਰ, 15 ਨਵੰਬਰ (ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਲਏ ਗਏ ਬੀ.ਕਾਮ ਐਲ.ਐਲ.ਬੀ (ਪੰਜ਼ ਸਾਲਾ ਕੋਰਸ) ਸਮੈਸਟਰ-6 ਦੇ ਹੋਏ ਇਮਤਿਹਾਨਾਂ ’ਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਵਿਦਿਆਰਥਣ ਤਨਵੀਂ ਚੋਪੜਾ ਨੇ 438/600 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ’ਚੋਂ ਪਹਿਲਾ ਸਥਾਨ ਹਾਸਲ ਕੀਤਾ।
ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ. (ਡਾ.) ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਆਪਣੇ ਦਫਤਰ ‘ੳਨ੍ਹਾਂ ਦਾ  ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਕਿਹਾ ਕਿ ਪ੍ਰਨੀਤ ਕੌਰ ਨੇ 71.39 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਬੀ.ਕਾਮ (ਲਾਅ) ਯੂਨੀਵਰਸਿਟੀ ਡਿਗਰੀ ਕੋਰਸ ’ਚੋਂ ਦੂਜਾ ਸਥਾਨ ਅਤੇ ਤਨਵੀਂ ਨੇ 71.36 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜ਼ਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਡਾ. ਗੁਨੀਸ਼ਾ ਸਲੂਜਾ, ਡਾ. ਰਾਸ਼ੀਮਾ ਚੰਗੋਤਰਾ, ਡਾ. ਪੁਰਨਿਮਾ ਖੰਨਾ, ਪੋ੍. ਜਸਦੀਪ ਸਿੰਘ, ਪੋ੍. ਨਿਤਿਕਾ ਮਹਾਜਨ, ਪ੍ਰੋ. ਸੁਗਮ ਅਤੇ ਬਾਕੀ ਸਟਾਫ ਮੈਂਬਰ ਹਾਜ਼ਰ ਸਨ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …