Tuesday, November 17, 2026

ਪਲੇਸਮੈਂਟ ਕੈਂਪ ਦੌਰਾਨ 68 ਉਮੀਦਵਾਰਾਂ ‘ਚੋਂ 54 ਉਮੀਦਵਾਰ ਕੀਤੇੇ ਸ਼ਾਰਟਲਿਸਟ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ।
ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜ਼ਕਾਰੀ ਅਫ਼ਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਮੇਂ-ਸਮੇਂ `ਤੇ ਪਲੇਸਮੈਂਟ ਕੈਂਪ ਲਗਾ ਕੇ ਨੌਜਵਾਨਾਂ ਨੂੰ ਨਿੱਜੀ ਖੇਤਰ ਦੀਆਂ ਨਾਮਵਰ ਕੰਪਨੀਆਂ ਵਿੱਚ ਰੋਜ਼ਗਾਰ ਪ੍ਰਾਪਤ ਕਰਨ ਲਈ ਉਚਿਤ ਮੰਚ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਸਾਡਾ ਪਿੰਡ, ਫੋਨਪੇਅ, ਇੰਟਰਨੈਸ਼ਨਲ ਕੈਂਬਰਿਜ ਅਕੈਡਮੀ, ਆਈ.ਸੀ.ਆਈ.ਸੀ.ਆਈ ਬੈਂਕ ਅਤੇ ਬਲਿੰਕਿਟ ਆਦਿ ਨਾਮਵਰ ਕੰਪਨੀਆਂ ਵੱਲੋਂ ਵੱਖ-ਵੱਖ ਅਹੁੱਦਿਆਂ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਗਈ।ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਵੱਖ-ਵੱਖ ਵਿਦਿਅਕ ਯੋਗਤਾਵਾਂ ਵਾਲੇ ਲੜਕੇ ਅਤੇ ਲੜਕੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਕੰਪਨੀਆਂ ਦੇ ਨੁਮਾਇੰਦਿਆਂ ਵੱਲੋਂ ਉਮੀਦਵਾਰਾਂ ਦੀ ਯੋਗਤਾ ਅਤੇ ਇੰਟਰਵਿਊ ਦੇ ਆਧਾਰ `ਤੇ ਚੋਣ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਕੁੱਲ 68 ਉਮੀਦਵਾਰਾਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋਂ 54 ਉਮੀਦਵਾਰਾਂ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਮੌਕੇ `ਤੇ ਹੀ ਸ਼ਰਟਲਿਸਟ ਕੀਤਾ ਗਿਆ।
ਇਸ ਮੌਕੇ ਸੁਰੇਸ਼ ਕੁਮਾਰ, ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਅੰਮ੍ਰਿਤਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕਿਆਂ ਦਾ ਲਾਭ ਉਠਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਨਾਲ ਸੰਪਰਕ ਵਿੱਚ ਰਹਿਣ।

Check Also

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ …