Tuesday, November 17, 2026

ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ 17 ਅਤੇ 18 ਨਵੰਬਰ ਨੂੰ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਇਸ ਵਾਰ 17 ਤੇ 18 ਨਵੰਬਰ 2026 ਨੂੰ ਹੋਵੇਗੀ।ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਸਾਲ 2026-27 ਲਈ ਧਰਮ ਪ੍ਰਚਾਰ ਕਮੇਟੀ ਵੱਲੋਂ ਦਰਜ਼ਾ ਪਹਿਲਾ ਅਤੇ ਦੂਜਾ ਦੀ ਕਰਵਾਈ ਜਾ ਰਹੀ ਧਾਰਮਿਕ ਪ੍ਰੀਖਿਆ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਜਾ ਚੁੱਕੇ ਹਨ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਇਸ ਧਾਰਮਿਕ ਪ੍ਰੀਖਿਆ ਵਿਚ 50 ਹਜ਼ਾਰ ਦੇ ਕਰੀਬ ਵਿਦਿਆਰਥੀ ਹਿੱਸਾ ਲੈ ਰਹੇ ਹਨ, ਜਿਨ੍ਹਾਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ।ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਵਿਖੇ ਇਨ੍ਹਾਂ ਨੰਬਰਾਂ 0183-2553956, 2553957-58, ਐਕਸਟੈਨਸ਼ਨ 305, ਮੋਬਾਇਲ ਨੰਬਰ 99142-41138, 62841-17221 ਅਤੇ 88728-45555 ’ਤੇ ਸੰਪਰਕ ਕਰ ਸਕਦੇ ਹਨ।

Check Also

ਪਲੇਸਮੈਂਟ ਕੈਂਪ ਦੌਰਾਨ 68 ਉਮੀਦਵਾਰਾਂ ‘ਚੋਂ 54 ਉਮੀਦਵਾਰ ਕੀਤੇੇ ਸ਼ਾਰਟਲਿਸਟ

ਅੰਮ੍ਰਿਤਸਰ, 16 ਨਵੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੌਜਵਾਨਾਂ ਨੂੰ ਵੱਧ ਤੋਂ …