Wednesday, November 18, 2026

ਅੰਮ੍ਰਿਤਸਰ ਜਿਲ੍ਹੇ ਵਿੱਚ ਜਨਗਣਨਾ-2027 ਤਹਿਤ ਸਵੈ-ਜਨਗਣਨਾ ਦੀ ਸ਼ੁਰੂਆਤ

ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਪੰਜਾਬ ਦੇ ਅੰਮ੍ਰਿਤਸਰੁਜਿਲ੍ਹੇ ਵਿੱਚ ਜਨਗਣਨਾ-2027 ਤਹਿਤ ਸਵੈ-ਜਨਗਣਨਾ ਦੀ ਪ੍ਰਕਿਰਿਆ ਦਾ ਸ਼਼ੁਭਆਰੰਭ ਹੋ ਗਿਆ।ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਨੂੰ ਸਵੈ-ਜਨਗਣਨਾ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ।ਸਕੂਲਾਂ, ਕਾਲਜਾਂ ਅਤੇ ਆਮ ਜਨਤਕ ਥਾਵਾਂ ’ਤੇ ਇਨਿਊਮਰੇਟਰਾਂ, ਸੁਪਰਵਾਈਜ਼ਰਾਂ, ਫੀਲਡ ਟ੍ਰੇਨਰਾਂ ਅਤੇ ਮਾਸਟਰ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਇਸ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਵੈ-ਜਨਗਣਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
 ਅੰਮ੍ਰਿਤਸਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪਣੇ ਪਰਿਵਾਰਾਂ ਸਮੇਤ ਸਵੈ-ਜਨਗਣਨਾ ਕਰਕੇ ਇਸ ਮੁਹਿੰਮ ਵਿੱਚ ਸਰਗਰਮ ਭਾਗੀਦਾਰੀ ਨਿਭਾਈ।ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਖ਼ੁਦ ਸਵੈ-ਜਨਗਣਨਾ ਕਰਦਿਆਂ ਜਿਲ੍ਹਾ ਵਾਸੀਆਂ ਨੂੰ ਵੀ ਇਸ ਪ੍ਰਕਿਰਿਆ ਵਿ ੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਜਨਗਣਨਾ ਵਿੱਚ ਆਪਣੀ ਭਾਗੀਦਾਰੀ ਯਕੀਨੀ ਬਣਾਉਣੀ ਚਾਹੀਦੀ ਹੈ ਅਤੇ ਸਹੀ ਜਾਣਕਾਰੀ ਦੇ ਕੇ ਇੱਕ ਮਜ਼ਬੂਤ, ਸਸ਼ਕਤ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਹੀ ਜਨਗਣਨਾ ਬਿਹਤਰ ਯੋਜਨਾਬੰਦੀ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਦਾ ਆਧਾਰ ਹੈ।
ਜਿਲ੍ਹਾ ਮਾਸਟਰ ਟ੍ਰੇਨਰ ਜਨਗਣਨਾ-2027 ਰਾਜਵਿੰਦਰ ਸਿੰਘ, ਸ੍ਰੀ ਅੰਮ੍ਰਿਤਪਾਲ ਸਿੰਘ, ਦੀਪਕ ਕੁਮਾਰ, ਡਾ. ਹਰਪ੍ਰੀਤ ਅਤੇ ਡਾ. ਪੂਰਨਿਮਾ ਵੱਲੋਂ ਵਿਸ਼ੇਸ਼ ਤੌਰ ’ਤੇ ਪ੍ਰਮੁੱੱਖ ਸ਼ਖਸ਼ੀਅਤਾਂ ਦੇ ਨਿਵਾਸ ਸਥਾਨਾਂ ’ਤੇ ਪਹੁੰਚ ਕੇ ਉਨ੍ਹਾਂ ਨੂੰ ਸਵੈ-ਜਨਗਣਨਾ ਲਈ ਪ੍ਰੇਰਿਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਜਨਗਣਨਾ-2027 ਤਹਿਤ ਪੰਜਾਬ ਵਿੱਚ ਸਵੈ-ਜਨਗਣਨਾ ਦੀ ਪ੍ਰਕਿਰਿਆ 16 ਤੋਂ 30 ਨਵੰਬਰ 2026 ਤੱਕ ਚੱਲੇਗੀ। ਇਸ ਤੋਂ ਬਾਅਦ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਗਣਨਾਕਾਰ ਘਰ-ਘਰ ਜਾ ਕੇ ਪਰਿਵਾਰਾਂ ਦੇ ਮੈਂਬਰਾਂ ਸਬੰਧੀ ਲੋੜੀਂਦੀ ਜਾਣਕਾਰੀ ਇਕੱਤਰ ਕਰਨਗੇ।ਬੇਘਰ ਵਿਅਕਤੀਆਂ ਦੀ ਜਨਗਣਨਾ ਦਾ ਕੰਮ 4 ਜਨਵਰੀ ਦੀ ਸ਼ਾਮ ਤੋਂ ਸ਼ੁਰੂ ਕੀਤਾ ਜਾਵੇਗਾ ਇਸ ਤੋਂ ਬਾਅਦ 5 ਤੋਂ 9 ਜਨਵਰੀ 2027 ਤੱਕ ਰਿਵੀਜ਼ਨਲ ਰਾਊਂਡ ਚਲਾਇਆ ਜਾਵੇਗਾ, ਜਿਸ ਦੌਰਾਨ ਜੇਕਰ ਇਕੱਤਰ ਕੀਤੇ ਗਏ ਅੰਕੜਿਆਂ ਵਿੱਚ ਕਿਸੇ ਤਰ੍ਹਾਂ ਦੀ ਸੋਧ ਦੀ ਲੋੜ ਹੋਵੇਗੀ ਤਾਂ ਉਸ ਨੂੰ ਦਰੁਸਤ ਕੀਤਾ ਜਾਵੇਗਾ।

Check Also

ਚੀਗ਼ ਖਾਲਸਾ ਦੀਵਾਨ ਵੱਲੋਂ ਤਿੰਨ ਦਿਨਾ 69ਵੀਂ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ 19 ਨਵੰਬਰ ਤੋਂ

ਅੰਮ੍ਰਿਤਸਰ, 17 ਨਵੰਬਰ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਐਜੂਕੇਸ਼ਨਲ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ …