Wednesday, November 18, 2026

ਖਾਲਸਾ ਯੂਨੀਵਰਸਿਟੀ ਵਿਖੇ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 16 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਫੈਕਲਟੀ ਆਫ਼ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਦੋ ਰੋਜ਼ਾ ‘ਟੇਲੈਂਟ ਸਰਚ’ ਪ੍ਰੋਗਰਾਮ ਕਰਵਾਇਆ ਗਿਆ।ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. (ਡਾ.) ਮਹਿਲ ਸਿੰਘ ਦੀ ਦੂਰਦਰਸ਼ੀ ਅਗਵਾਈ ਅਤੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਸਮਾਗਮ ’ਚ ਵਿਦਿਆਰਥੀਆਂ ਨੇ ਵੱਖ-ਵੱਖ ਮੁਕਾਬਲਿਆਂ ਤੇ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ, ਸਿਰਜਣਾਤਮਕਤਾ, ਆਤਮ-ਵਿਸ਼ਵਾਸ ਅਤੇ ਪ੍ਰਬੰਧਕੀ ਹੁਨਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਡਾ. ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪਾਠਕ੍ਰਮ ਤੋਂ ਇਲਾਵਾ ਹੋਰ ਗਤੀਵਿਧੀਆਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਸਿਰਜਣਾਤਮਕਤਾ ਅਤੇ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਦੀਆਂ ਹਨ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਦੌਰਾਨ ਵੱਖ-ਵੱਖ ਮੁਕਾਬਲਿਆਂ ਦਾ ਮੁਲਾਂਕਣ ਕਰਨ ਲਈ ਡਾ. ਨਮਰਤਾ, ਡਾ. ਨੀਰੂ ਕਪੂਰ, ਡਾ. ਰਾਜਵਿੰਦਰ ਕੌਰ, ਡਾ. ਨਿਤਿਕਾ ਭੰਡਾਰੀ, ਡਾ. ਨਿਸ਼ਾ ਕੁਮਾਰੀ ਅਤੇ ਪ੍ਰੋ. ਇਮੈਨੁਅਲ ਸਿੰਘ ਨੇ ਜੱਜਾਂ ਦੀ ਭੂਮਿਕਾ ਨਿਭਾਈ।
ਇਸ ਮੌਕੇ ਕਾਮਰਸ ਐਂਡ ਮੈਨੇਜਮੈਂਟ ਡੀਨ ਡਾ. ਰਿਤੂ ਧਵਨ ਨੇ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਅਕਾਦਮਿਕ ਸਿੱਖਿਆ ਤੋਂ ਇਲਾਵਾ ਆਪਣੀ ਅੰਦਰੂਨੀ ਪ੍ਰਤਿਭਾ ਨੂੰ ਪਛਾਣਨ ਅਤੇ ਨਿਖਾਰਨ ਦੇ ਮੌਕੇ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ।ਜਦਕਿ ਸਟੂਡੈਂਟਸ ਵੈਲਫੇਅਰ ਡੀਨ ਡਾ. ਅਜੈ ਸਹਿਗਲ ਨੇ ਵੀ ਵਿਦਿਆਰਥੀਆਂ ਦੀ ਲੁਕੀ ਹੋਈ ਪ੍ਰਤਿਭਾ ਨੂੰ ਪਛਾਣਨ ਅਤੇ ਉਤਸ਼ਾਹਿਤ ਕਰਨ ਦੀ ਮਹੱਤਤਾ ਸਬੰਧੀ ਵਿਚਾਰ ਸਾਂਝੇ ਕੀਤੇ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …