Monday, November 23, 2026

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ ਇੰਚਾਰਜ਼ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜ਼ੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਨਿਰਾਸ਼ ਨਜ਼ਰ ਆ ਰਹੇ ਹਨ ਅਤੇ ਸੂਬੇ ਵਿੱਚ ਇੱਕ ਵਾਰ ਫਿਰ ਕਾਂਗਰਸ ਦੀ ਸਰਕਾਰ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਕਾਨੂੰਨ ਵਿਵਸਥਾ ਅਤੇ ਆਰਥਿਕ ਚੁਣੌਤੀਆਂ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ।ਲੋਕ ਇਨ੍ਹਾਂ ਸਮੱਸਿਆਵਾਂ ਤੋਂ ਨਿਜ਼ਾਤ ਚਾਹੁੰਦੇ ਹਨ ਅਤੇ ਸੂਬੇ ਵਿੱਚ ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਆਮ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀ ਪਾਰਟੀ ਆਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਾਂਗਰਸ ਦੇ ਰਾਜ ਦੌਰਾਨ ਸ਼ੁਰੂ ਕੀਤੀਆਂ ਗਈਆਂ ਲੋਕ ਭਲਾਈ ਦੀਆਂ ਯੋਜਨਾਵਾਂ ਅਤੇ ਵਿਕਾਸ ਕਾਰਜ਼ ਇਸ ਗੱਲ ਦਾ ਸਬੂਤ ਹਨ।ਰਿੰਕੂ ਨਰੂਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਅਤੇ ਵਰਕਰ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ।ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਏਜੰਡੇ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …