Thursday, November 19, 2026

ਖਾਲਸਾ ਕਾਲਜ ਨੇ ਅੰਤਰ ਕਾਲਜ ਅਥਲੈਟਿਕਸ ਟੂਰਨਾਮੈਂਟ ’ਚ ਰਚਿਆ ਇਤਿਹਾਸ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਰਵਾਏ ਗਏ ਅੰਤਰ-ਕਾਲਜ ਅਥਲੈਟਿਕਸ ਟੂਰਨਾਮੈਂਟ ’ਚ ਓਵਰਆਲ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸਕ ਪ੍ਰਾਪਤੀ ਦਰਜ਼ ਕੀਤੀ ਹੈ।ਕਾਲਜ ਦੀ ਅਥਲੈਟਿਕਸ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਕੁੱਲ 97 ਅੰਕ ਪ੍ਰਾਪਤ ਕੀਤੇ ਅਤੇ ਲਾਇਲਪੁਰ ਖਾਲਸਾ ਕਾਲਜ ਜਲੰਧਰ ਨੂੰ ਪਛਾੜ ਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ।
ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ ਤੇ ਸਮੂਹ ਖਿਡਾਰੀਆਂ ਅਤੇ ਕੋਚਾਂ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੌਰਾਨ ਕਾਲਜ ਟੀਮ ਨੇ ਕੁੱਲ 25 ਤਮਗੇ ਆਪਣੇ ਨਾਮ ਕੀਤੇ, ਜਿਨ੍ਹਾਂ ’ਚ 11 ਸੋਨੇ, 10 ਚਾਂਦੀ ਅਤੇ 4 ਕਾਂਸੀ ਦੇ ਤਮਗੇ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਕਾਲਜ 97 ਅੰਕਾਂ ਨਾਲ ਓਵਰਆਲ ਪਹਿਲਾ ਸਥਾਨ ਪ੍ਰਾਪਤ ਕਰਕੇ ਚੈਂਪੀਅਨ ਬਣਿਆ ਹੈ।ਉਨ੍ਹਾਂ ਕਿਹਾ ਕਿ ਕਾਲਜ ਖੇਡਾਂ ਦੇ ਖੇਤਰ ’ਚ ਲਗਾਤਾਰ ਨਵੀਆਂ ਪ੍ਰਾਪਤੀਆਂ ਦਰਜ਼ ਕਰਦਾ ਆ ਰਿਹਾ ਹੈ ਅਤੇ ਇਹ ਜਿੱਤ ਕਾਲਜ ਦੀ ਸ਼ਾਨਦਾਰ ਖੇਡ ਵਿਰਾਸਤ ’ਚ ਇਕ ਹੋਰ ਸੁਨਹਿਰੀ ਅਧਿਆਇ ਜੋੜਦੀ ਹੈ।

Check Also

ਖਾਲਸਾ ਕਾਲਜ ਵਿਖੇ ਵਿਰਾਸਤੀ ਕਲਾਵਾਂ ਸਬੰਧੀ ਇਕ ਰੋਜ਼ਾ ਵਰਕਸ਼ਾਪ ਲਗਾਈ

ਅੰਮ੍ਰਿਤਸਰ, 18 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਯੂਥ ਵੈਲਫੇਅਰ ਵਿਭਾਗ ਵੱਲੋਂ ਪੰਜਾਬ …