Friday, November 20, 2026

ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਮੇਲੇ ’ਚ ਸਰਦਾਰੀ ਕਾਇਮ

ਲਗਾਤਾਰ 5ਵੇਂ ਸਾਲ ਜਿੱਤੀ ਓਵਰਆਲ ਪਹਿਲੀ ਰਨਰਜ਼-ਅੱਪ ਟਰਾਫ਼ੀ – ਪ੍ਰਿੰ: ਡਾ. ਰੰਧਾਵਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਕਰਵਾਏ ਗਏ ਅੰਤਰ-ਜ਼ੋਨਲ ਯੁਵਕ ਮੇਲੇ ’ਚ ਲਗਾਤਾਰ 5ਵੇਂ ਸਾਲ ਓਵਰ ਆਲ ਪਹਿਲੀ ਰਨਰਜ਼-ਅੱਪ ਟਰਾਫ਼ੀ ਜਿੱਤ ਕੇ ਆਪਣੀ ਕਲਾ ਅਤੇ ਸੱਭਿਆਚਾਰਕ ਪ੍ਰਤਿਭਾ ਦਾ ਲੋਹਾ ਮਨਵਾਇਆ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਥੀਏਟਰ, ਲੋਕ ਕਲਾ, ਵਿਰਾਸਤੀ ਵੰਨਗੀਆਂ ਅਤੇ ਫਾਈਨ ਆਰਟਸ ਦੀਆਂ ਓਵਰਆਲ ਟਰਾਫ਼ੀਆਂ ਦੇ ਨਾਲ-ਨਾਲ ਡਾਂਸ ਦੀ ਦੂਜੀ ਟਰਾਫ਼ੀ ਵੀ ਆਪਣੇ ਨਾਮ ਕੀਤੀ ਹੈ।
ਡਾ. ਰੰਧਾਵਾ ਨੇ ਜੇਤੂ ਵਿਦਿਆਰਥੀ ਕਲਾਕਾਰਾਂ ਅਤੇ ਸਬੰਧਿਤ ਇੰਚਾਰਜ਼ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਪ੍ਰਫੁਲਿੱਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ਼ ਮੁਕਾਬਲਿਆਂ ’ਚ ਜਿੱਤ ਪ੍ਰਾਪਤ ਕਰਨਾ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਅਮੀਰ ਕਲਾ, ਸੱਭਿਆਚਾਰ ਅਤੇ ਵਿਰਾਸਤ ਨਾਲ ਜੋੜਨਾ ਵੀ ਹੈ।ਕਾਲਜ ਕਨਟੀਜੈਂਟ ਇੰਚਾਰਜ਼ ਡਾ. ਸੁਰਜੀਤ ਕੌਰ ਨੇ ਕਿਹਾ ਕਿ ਕਾਲਜ ਨੇ ਸਭ ਤੋਂ ਵੱਧ ਈਵੈਂਟ ਟਰਾਫ਼ੀਆਂ ਜਿੱਤਣ ਦੇ ਨਾਲ-ਨਾਲ ਥੀਏਟਰ ਦੀਆਂ ਸਾਰੀਆਂ ਵੰਨਗੀਆਂ ’ਚ ਸ਼ਾਨਦਾਰ ਜਿੱਤ ਦਰਜ਼ ਕਰਕੇ ਕਲੀਨ ਸਵੀਪ ਕੀਤਾ ਹੈ।
ਇਸ ਮੌਕੇ ਡਾਇਰੈਕਟਰ ਯੁਵਕ ਭਲਾਈ ਡਾ. ਦਵਿੰਦਰ ਸਿੰਘ ਨੇ ਕਾਲਜ ਪ੍ਰਬੰਧਕਾਂ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ ਕਰਵਾਈ 

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …