Friday, November 20, 2026

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ ਕਰਵਾਈ 

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ ਵੱਲੋਂ “ਐਸ.ਐਸ.ਐਸ ਰਾਹੀਂ ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਗਈ ਵਰਕਸ਼ਾਪ ‘ਚ ਮੁੱਖ ਬੁਲਾਰੇ ਵਜੋਂ ਜੀ.ਐਨ.ਡੀ.ਯੂ ਕਾਲਜ ਚੂੰਘ ਤਰਨ ਤਾਰਨ ਤੋਂ ਐਸੋਸੀਏਟ ਪ੍ਰੋਫੈਸਰ ਡਾ. ਮਨਜਿੰਦਰ ਕੌਰ ਨੇ ਸ਼ਿਰਕਤ ਕੀਤੀ।
ਵਿਭਾਗ ਮੁਖੀ ਡਾ. ਸਵਰਾਜ ਕੌਰ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਦੇ ਵਿਹਾਰਕ ਗਿਆਨ ’ਚ ਵਾਧਾ ਕਰਨ ਅਤੇ ਉਨ੍ਹਾਂ ਦੇ ਵਿੱਦਿਅਕ ਹੁਨਰਾਂ ਨੂੰ ਨਿਖਾਰਨ ’ਚ ਅਜਿਹੇ ਪ੍ਰੋਗਰਾਮਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਪ੍ਰਿੰ: ਡਾ. ਰੰਧਾਵਾ ਨੇ ਵਿਦਿਆਰਥੀਆਂ ਨੂੰ ਆਪਣੇ ਅਕਾਦਮਿਕ ਵਿਕਾਸ ਲਈ ਅਜਿਹੇ ਪ੍ਰੋਗਰਾਮਾਂ ’ਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।ਡਾ. ਪੂਨਮ ਸ਼ਰਮਾ ਨੇ ਬੁਲਾਰੇ ਨਾਲ ਜਾਣ-ਪਛਾਣ ਕਰਵਾਈ।ਉਨ੍ਹਾਂ ਵਰਕਸ਼ਾਪ ਕਿਹਾ ਕਿ ਵਰਕਸ਼ਾਪ ਦਾ ਮਕਸਦ ਵਿਦਿਆਰਥੀਆਂ ਨੂੰ ਐਸ.ਪੀ.ਐਸ.ਐਸ ਸਾਫਟਵੇਅਰ ਦੀ ਵਰਤੋਂ ਸਬੰਧੀ ਵਿਹਾਰਕ ਗਿਆਨ ਪ੍ਰਦਾਨ ਕਰਨਾ ਹੈ।
ਇਸ ਦੌਰਾਨ ਡਾ. ਮਨਜਿੰਦਰ ਕੌਰ ਨੇ ਮਲਟੀਪਲ ਲੀਨੀਅਰ ਰਿਗ੍ਰੈਸ਼ਨ ਦੇ ਵੱਖ-ਵੱਖ ਪਹਿਲੂਆਂ ਨੂੰ ਵਿਹਾਰਕ ਉਦਾਹਰਣਾਂ ਰਾਹੀਂ ਸਮਝਾਇਆ।ਉਨ੍ਹਾਂ ਨੇ ਸਾਫਟਵੇਅਰ ਦੀ ਮਦਦ ਨਾਲ ਪ੍ਰਭਾਵਸ਼ਾਲੀ ਰਿਗ੍ਰੈਸ਼ਨ ਮਾਡਲ ਤਿਆਰ ਕਰਨ ਦੀਆਂ ਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ।ਇਸ ਤੋਂ ਇਲਾਵਾ ਉਨ੍ਹਾਂ ਨੇ ਰਿਗ੍ਰੈਸ਼ਨ ਮਾਡਲ ਦੀਆਂ ਵੱਖ-ਵੱਖ ਧਾਰਨਾਵਾਂ ਅਤੇ ਅਸਲ ਜੀਵਨ ’ਚ ਇਸ ਦੀ ਵਰਤੋਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ।ਇਸ ਵਰਕਸ਼ਾਪ ’ਚ ਲਗਭਗ 300 ਵਿਦਿਆਰਥੀਆਂ ਨੇ ਭਾਗ ਲਿਆ।ਮੰਚ ਸੰਚਾਲਨ ਪ੍ਰੋ. ਸ਼ੀਤਲ ਵੱਲੋਂ ਅਤੇ ਧੰਨਵਾਦ ਮਤਾ ਪ੍ਰੋ. ਕੋਮਲ ਤ੍ਰੇਹਨ ਨੇ ਪੇਸ਼ ਕੀਤਾ।
ਇਸ ਮੌਕੇ ਡਾ. ਏ.ਕੇ ਕਾਹਲੋਂ, ਡਾ. ਦੀਪਕ ਦੇਵਗਨ, ਡਾ. ਸਾਮੀਆ, ਪ੍ਰੋ. ਪੂਜਾ ਪੁਰੀ, ਡਾ. ਹਰਪ੍ਰੀਤ ਕੌਰ, ਡਾ. ਨਵਪ੍ਰੀਤ ਕੌਰ, ਪ੍ਰੋ. ਪੂਨਮ, ਪ੍ਰੋ. ਸ਼ਨੀਤ ਕੌਰ, ਪ੍ਰੋ. ਮਹਿਕਦੀਪ ਕੌਰ, ਡਾ. ਅਨਮੋਲਕਦੀਪ ਕੌਰ, ਪ੍ਰੋ. ਸੁਚੀ ਸ਼ਰਮਾ, ਪ੍ਰੋ. ਜਸਲੀਨ ਕੌਰ ਅਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

Check Also

ਯੂਨੀਵਰਸਿਟੀ ਅੰਤਰ-ਜ਼ੋਨਲ ਯੁਵਕ ਮੇਲੇ ’ਚ ਸਰਦਾਰੀ ਕਾਇਮ

ਲਗਾਤਾਰ 5ਵੇਂ ਸਾਲ ਜਿੱਤੀ ਓਵਰਆਲ ਪਹਿਲੀ ਰਨਰਜ਼-ਅੱਪ ਟਰਾਫ਼ੀ – ਪ੍ਰਿੰ: ਡਾ. ਰੰਧਾਵਾ ਅੰਮ੍ਰਿਤਸਰ, 20 ਨਵੰਬਰ …