ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਦੀ ਫੁੱਟਬਾਲ ਟੀਮ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ) ਵਿਖੇ ਕਰਵਾਏ ਗਏ ਅੰਤਰ ਕਾਲਜ
ਫੁੱਟਬਾਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਤਿਹਾਸਕ ਜਿੱਤ ਦਰਜ ਕਰਵਾਈ ਹੈ।ਕਾਲਜ ਟੀਮ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਬਿਹਤਰੀਨ ਖੇਡ, ਦ੍ਰਿੜ੍ਹ ਇਰਾਦੇ ਅਤੇ ਸ਼ਾਨਦਾਰ ਹੁਨਰ ਮੁਜ਼ਾਹਰਾ ਕੀਤਾ।ਕਾਲਜ ਦੀ ਟੀਮ ਨੇ ਸ਼ਾਨਦਾਰ ਜਿੱਤਾਂ ਦਰਜ਼ ਕੀਤੀਆਂ। ਖਾਲਸਾ ਕਾਲਜ ਨੇ ਐੱਸ.ਐੱਨ ਬੰਗਾ ਕਾਲਜ ਨੂੰ 1-0, ਜੀ.ਐਨ ਫਗਵਾੜਾ ਨੂੰ 7-0 ਅਤੇ ਡੀ.ਏ.ਵੀ ਕਾਲਜ ਜਲੰਧਰ ਨੂੰ 1-0 ਨਾਲ ਹਰਾਇਆ, ਜਦਕਿ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨਾਲ ਮੁਕਾਬਲਾ 1-1 ਨਾਲ ਬਰਾਬਰ ਰਿਹਾ।
ਕਾਲਜ ਪ੍ਰਿ੍ਰੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਸਰੀਰਿਕ ਸਿੱਖਿਆ ਵਿਭਾਗ ਦੇ ਮੁਖੀ ਡਾ. ਦਲਜੀਤ ਸਿੰਘ, ਜੇਤੂ ਟੀਮ ਅਤੇ ਕੋਚਿੰਗ ਸਟਾਫ਼ ਨੂੰ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ’ਚ ਟੀਮ ਵਰਕ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਵਿਕਸਿਤ ਕਰਦੀਆਂ ਹਨ।ਉਨ੍ਹਾਂ ਨੇ ਕਿਹਾ ਕਿ ਟੂਰਨਾਮੈਂਟ ’ਚ ਕਾਲਜ ਦੇ ਖਿਡਾਰੀ ਜਸਮਨਦੀਪ ਸਿੰਘ ਅਤੇ ਬੌਬੀ ਸਿੰਘ ਦਾ ਪ੍ਰਦਰਸ਼ਨ ਸ਼ਲਾਘਾਯੋਗ ਰਿਹਾ।ਉਨ੍ਹਾਂ ਕਿਹਾ ਕਿ ਦੋਵਾਂ ਖਿਡਾਰੀਆਂ ਨੇ ਆਪਣੀ ਸ਼ਾਨਦਾਰ ਖੇਡ ਕਲਾ ਅਤੇ ਗੋਲ ਕਰਨ ਦੀ ਸਮਰੱਥਾ ਨਾਲ ਟੀਮ ਦੀ ਜਿੱਤ ’ਚ ਅਹਿਮ ਯੋਗਦਾਨ ਪਾਇਆ।ਦੋਵੇਂ ਖਿਡਾਰੀ ਟੂੂਰਨਾਮੈਂਟ ਦੇ ਸਾਂਝੇ ਤੌਰ ’ਤੇ ਸਭ ਤੋਂ ਵੱੱਧ ਗੋਲ ਕਰਨ ਵਾਲੇ ਖਿਡਾਰੀ ਵੀ ਰਹੇ।ਉਨ੍ਹਾਂ ਉਮੀਦ ਜ਼ਾਹਿਰ ਕਰਦਿਆਂ ਕਿਹਾ ਕਿ ਖਿਡਾਰੀ ਭਵਿੱਖ ’ਚ ਵੀ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਦੇ ਖੇਤਰ ’ਚ ਨਵੀਆਂ ਪ੍ਰਾਪਤੀਆਂ ਕਰਕੇ ਕਾਲਜ ਦਾ ਨਾਮ ਰੌਸ਼ਨ ਕਰਦੇ ਰਹਿਣਗੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ ਕਰਵਾਈ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media