ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਝੱਬਰ ਜਨਰਲ ਸਕੱਤਰ ਬਣੇ
ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਦੀ ਹੋਈ ਸਾਲਾਨਾ ਚੋਣ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ 6ਵੀਂ ਵਾਰ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।ਉਨ੍ਹਾਂ ਦੀ ਚੋਣ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ 112 ਸ਼੍ਰੋਮਣੀ ਕਮੇਟੀ ਮੈਂਬਰ ਮੌਜ਼ੂਦ ਰਹੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ।ਉਨ੍ਹਾਂ ਦੀ ਚੋਣ ਹਾਜ਼ਰ ਸਮੂਹ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਕੀਤੀ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਏ ਜਨਰਲ ਇਜਲਾਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕਾਰਜਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਸਮੇਤ 112 ਸ਼੍ਰੋਮਣੀ ਕਮੇਟੀ ਮੈਂਬਰ ਮੌਜ਼ੂਦ ਰਹੇ।ਜਨਰਲ ਇਜਲਾਸ ਦੌਰਾਨ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਗੁਰਪ੍ਰੀਤ ਸਿੰਘ ਝੱਬਰ ਨੂੰ ਜਨਰਲ ਸਕੱਤਰ ਚੁਣਿਆ ਗਿਆ।ਇਸ ਤੋਂ ਇਲਾਵਾ ਚੁਣੀ ਗਈ 11 ਮੈਂਬਰੀ ਅੰਤ੍ਰਿੰਗ ਕਮੇਟੀ ਵਿੱਚ ਮੋਹਨ ਸਿੰਘ ਬੰਗੀ, ਬਾਵਾ ਸਿੰਘ ਗੁਮਾਨਪੁਰਾ, ਰਣਜੀਤ ਸਿੰਘ ਕਾਹਲੋਂ, ਨਵਤੇਜ ਸਿੰਘ ਕਾਉਣੀ, ਬੀਬੀ ਪਰਮਜੀਤ ਕੌਰ ਮੂਣਕ, ਰਵਿੰਦਰ ਸਿੰਘ ਖ਼ਾਲਸਾ, ਦਰਸ਼ਨ ਸਿੰਘ ਬਰਾੜ ਮੋਠਾਂਵਾਲੀ, ਚਰਨ ਸਿੰਘ ਆਲਮਗੀਰ, ਗੁਰਿੰਦਰਪਾਲ ਸਿੰਘ ਗੋਰਾ, ਕੁਲਦੀਪ ਸਿੰਘ ਨੱਸੂਪੁਰ ਤੇ ਬੀਬੀ ਨਰਿੰਦਰ ਕੌਰ ਰਣੀਆ ਸ਼ਾਮਲ ਹਨ।
ਸ਼੍ਰੋਮਣੀ ਕਮੇਟੀ ਦੇ ਇਜਲਾਸ ਦੌਰਾਨ ਪ੍ਰਧਾਨ ਸਮੇਤ ਹੋਰ ਅਹੁੱਦੇਦਾਰਾਂ ਤੇ ਅੰਤ੍ਰਿੰਗ ਮੈਂਬਰਾਂ ਦੀ ਚੋਣ ਤੋਂ ਇਲਾਵਾ ਸਿੱਖ ਪੰਥ ਦੇ ਮਹੱਤਵਪੂਰਨ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਵੀ ਪਾਸ ਕੀਤੇ ਗਏ।ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਚੁਣੇ ਜਾਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੀ ਰਹਿਮਤ ਸਦਕਾ ਸ਼੍ਰੋਮਣੀ ਕਮੇਟੀ ਦੀ ਸੇਵਾ ਕਰਨ ਦਾ 6ਵੀਂ ਵਾਰ ਸੁਭਾਗ ਪ੍ਰਾਪਤ ਹੋਇਆ ਹੈ, ਜਿਸ ਲਈ ਉਹ ਜਿਥੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਦੇ ਹਨ, ਉਥੇ ਹੀ ਇਸ ਵੱਡੀ ਸੇਵਾ ਲਈ ਮਾਣ ਬਖ਼ਸ਼ਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਵੀ ਕਰਦੇ ਹਨ।
Punjab Post Daily Online Newspaper & Print Media