ਅੰਮ੍ਰਿਤਸਰ, 20 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਮਗਰੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਅਹੁੱਦੇਦਾਰਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ
ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ, ਜਿਥੇ ਉਨ੍ਹਾਂ ਨੂੰ ਕਾਰਜ਼ਕਾਰੀ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।ਐਡਵੋਕੇਟ ਧਾਮੀ ਸਮੇਤ ਅਹੁੱਦੇਦਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।ਇਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਫ਼ਤਰ ਵਿਖੇ ਆਪਣਾ ਕਾਰਜਭਾਰ ਸੰਭਾਲਿਆ।ਇਸ ਦੌਰਾਨ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ।
Check Also
ਐਡਵੋਕੇਟ ਹਰਜਿੰਦਰ ਸਿੰਘ ਧਾਮੀ 6ਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬਣੇ
ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਤੇ ਗੁਰਪ੍ਰੀਤ ਸਿੰਘ ਝੱਬਰ ਜਨਰਲ ਸਕੱਤਰ ਬਣੇ ਅੰਮ੍ਰਿਤਸਰ, 20 …
Punjab Post Daily Online Newspaper & Print Media