Saturday, November 21, 2026

ਖਾਲਸਾ ਕਾਲਜ ਵਿਖੇ ‘ਅੰਦਰੂਨੀ ਹੈਕਾਥੌਨ 2026’ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵਿਭਾਗ ਦੀ ਟੈਕ ਇਰਾ ਕੰਪਿਊਟਰ ਸੋਸਾਇਟੀ ਵੱਲੋਂ ਇੰਸਟੀਚਿਊਸ਼ਨਜ਼ ਇਨੋਵੇਸ਼ਨ ਕੌਂਸਲ ਦੇ ਸਹਿਯੋਗ ਨਾਲ “ਅੰਦਰੂਨੀ ਹੈਕਾਥੌਨ 2026” ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ’ਚ ਨਵੀਨਤਮ ਵਿਚਾਰਾਂ, ਰਚਨਾਤਮਕਤਾ, ਸਮੱਸਿਆਵਾਂ ਨੂੰ ਹੱਲ ਕਰਨ ਦੀ ਯੋਗਤਾ ਅਤੇ ਤਕਨੀਕੀ ਉੱਤਮਤਾ ਨੂੰ ਉਤਸ਼ਾਹਿਤ ਕਰਨਾ ਸੀ।
ਟੈਕ ਇਰਾ ਕੰਪਿਊਟਰ ਸੋਸਾਇਟੀ ਕੋਆਰਡੀਨੇਟਰ ਤੇ ਕੰਪਿਊਟਰ ਵਿਭਾਗ ਡਾਇਰੈਕਟਰ ਡਾ. ਹਰਭਜਨ ਸਿੰਘ ਰੰਧਾਵਾ, ਟੈਕ ਇਰਾ ਕੰਪਿਊਟਰ ਸੋਸਾਇਟੀ ਕੋ-ਕੋਆਰਡੀਨੇਟਰ ਡਾ. ਮਨੀ ਅਰੋੜਾ ਵੱਲੋਂ ਪਿ੍ਰੰ: ਡਾ. ਰੰਧਾਵਾ ਦਾ ਪੌਦਾ ਭੇਟ ਕਰਕੇ ਸਵਾਗਤ ਕੀਤਾ ਗਿਆ।ਡਾ. ਰੰਧਾਵਾ ਨੇ ਕੰਪਿਊਟਰ ਵਿਭਾਗ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੇ ਜੇਤੂ ਟੀਮਾਂ ਨੂੰ ਵਧਾਈ ਦਿੱਤੀ।ਜੱਜਾਂ ਵਜੋਂ ਕੰਪਿਊਟਰ ਵਿਭਾਗ ਤੋਂ ਸਹਾਇਕ ਪ੍ਰੋਫੈਸਰ ਪ੍ਰੋ. ਪ੍ਰਭਜੋਤ ਕੌਰ ਅਤੇ ਡਾ. ਅਨੁਰੀਤ ਕੌਰ ਨੇ ਭੂਮਿਕਾ ਨਿਭਾਈ।
ਡਾ. ਹਰਭਜਨ ਰੰਧਾਵਾ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੇ ਹਨ ਅਤੇ ਉਨ੍ਹਾਂ ਨੂੰ ਨਵੀਆਂ ਚੀਜ਼ਾਂ ਸਿੱਖਣ ਦਾ ਮੌਕਾ ਦਿੰਦੇ ਹਨ।ਞ ਡਾ. ਅਰੋੜਾ ਨੇ ਵੀ ਪ੍ਰੋਗਰਾਮ ਸਫਲ ਬਣਾਉਣ ਲਈ ਭਾਗ ਲੈਣ ਵਾਲੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਕੀ ਟੀਮ ਦੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।ਡਾ. ਰੰਧਾਵਾ ਨੇ ਮੁਕਾਬਲੇ ਦੇ ਜੇਤੂਆਂ ਨੂੰ ਮੈਡਲ ਅਤੇ ਸਰਟੀਫੀਕੇਟ ਤਕਸੀਮ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਡਾ. ਸੁਖਵਿੰਦਰ ਕੌਰ, ਪ੍ਰੋ. ਪਿੰਦਰ ਕੌਰ, ਪ੍ਰੋ. ਸਿਮਰਨਜੀਤ ਕੌਰ ਦੁਆ, ਪ੍ਰੋ. ਹਰਸਿਮਰਨ ਸਿੰਘ ਆਦਿ ਹੋਰ ਸਟਾਫ ਹਾਜ਼ਰ ਸੀ।

Check Also

ਖ਼ਾਲਸਾ ਕਾਲਜ ਵਿਖੇ ‘ਪਰਵਾਸ: ਹਕੀਕਤ ਤੇ ਸੁਪਨੇ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ ਖੂਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਅਧਿਐਨ ਵਿਭਾਗ ਵੱਲੋਂ ਵਿਦਿਆਰਥੀਆਂ …