Sunday, November 22, 2026

ਮਾਨ ਸਰਕਾਰ ਨੇ ਮੈਰਿਟ ਦੇ ਆਧਾਰ ’ਤੇ ਹੁਣ ਤੱਕ  ਦਿੱਤੀਆਂ 71700 ਤੋਂ ਵੱਧ ਨੌਕਰੀਆਂ- ਈ.ਟੀ.ਓ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ 4 ਆਂਗਣਵਾੜੀ ਹੈਲਪਰਾਂ ਨੂੰ ਨਿਯੁੱਕਤੀ ਪੱਤਰ ਸੌਂਪੇ ਗਏ ਇਹ ਨਿਯੁੱਕਤੀ ਪੱਤਰ ਪਿੰਡ ਰਾਜਧਾਨ, ਬੁੱਟਰ ਖੁਰਦ, ਬੁੱਟਰ ਸਿਵੀਆਂ ਅਤੇ ਪੱਲ੍ਹਾ ਨਾਲ ਸਬੰਧਤ ਨਵ-ਨਿਯੁੱਕਤ ਆਂਗਣਵਾੜੀ ਹੈਲਪਰਾਂ ਨੂੰ ਦਿੱਤੇ ਗਏ।
ਨਵ-ਨਿਯੁੱਕਤ ਆਂਗਣਵਾੜੀ ਹੈਲਪਰਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਨੌਜਵਾਨ ਲੜਕੇ-ਲੜਕੀਆਂ ਨੂੰ ਮੈਰਿਟ ਦੇ ਆਧਾਰ ’ਤੇ ਬਿਨਾਂ ਕਿਸੇ ਸਿਫ਼ਾਰਸ਼ ਜਾਂ ਭੇਦਭਾਵ ਦੇ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਬੱਚਿਆਂ ਅਤੇ ਮਹਿਲਾਵਾਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 71,700 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।

Check Also

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪ੍ਰਧਾਨ ਬਨਣ ਦੇ ਵਧਾਈ ਦਿੱਤੀ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਨਿਹੰਗ ਸਿੰਘ ਜਥੇਬੰਦੀਆਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ …