Monday, November 23, 2026

ਸਨੈਚਿੰਗ ਦੇ ਮਾਮਲੇ ‘ਚ ਸੈਸ਼ਨ ਅਦਾਲਤ ਵੱਲੋਂ ਦੋ ਦੋਸ਼ੀਆਂ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ

ਅੰਮ੍ਰਿਤਸਰ, 22 ਨਵੰਬਰ (ਜਗਦੀਪ ਸਿੰਘ) – ਪੀੜਤ ਨੂੰ ਇਨਸਾਫ਼ ਦਿਵਾਉਣ ਅਤੇ ਕਾਨੂੰਨ ਦੇ ਰਾਜ ਨੂੰ ਮਜ਼ਬੂਤ ਕਰਨ ਵਾਲੇ ਇੱਕ ਅਹਿਮ ਫ਼ੈਸਲੇ ਵਿੱਚ ਮਾਣਯੋਗ ਸੈਸ਼ਨ ਜੱਜ ਸ੍ਰੀਮਤੀ ਜਤਿੰਦਰ ਕੌਰ ਦੀ ਅਦਾਲਤ ਅੰਮ੍ਰਿਤਸਰ ਵੱਲੋਂ ਸਨੈਚਿੰਗ ਦੇ ਇੱਕ ਮਾਮਲੇ ਵਿੱਚ ਦੋ ਦੋਸ਼ੀਆਂ ਸੰਨੀ ਦਿਓਲ ਉਰਫ਼ ਸੰਨੀ ਅਤੇ ਰੋਬਿਨਜੀਤ ਸਿੰਘ ਨੂੰ 10-10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ ਹੈ।ਇਹ ਮਾਮਲਾ ਜੰਡਿਆਲਾ ਗੁਰੂ ਵਿਖੇ ਇੱਕ ਮਹਿਲਾ ਦਾ ਚਾਕੂ ਦੀ ਨੋਕ `ਤੇ ਪਰਸ ਖੋਹਣ ਨਾਲ ਸਬੰਧਤ ਹੈ।ਇਹ ਘਟਨਾ 11 ਫਰਵਰੀ 2024 ਨੂੰ ਸਕੂਟਰ `ਤੇ ਸਵਾਰ ਦੋ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ।ਇੱਕ ਹਮਲਾਵਰ ਨੇ ਤੇਜ਼ਧਾਰ ਹਥਿਆਰ (ਕਿਰਚ) ਦਿਖਾ ਕੇ ਮਨਜੀਤ ਕੌਰ ਨੂੰ ਡਰਾਇਆ-ਧਮਕਾਇਆ ਅਤੇ ਉਸ ਦਾ ਪਰਸ ਖੋਹ ਲਿਆ, ਜਿਸ ਵਿੱਚ ਇੱਕ ਆਈਫੋਨ, 3000 ਰੁਪਏ ਨਕਦ ਅਤੇ ਐਨਕਾਂ ਸਨ।ਇਸ ਅਨੁਸਾਰ ਦੋਵਾਂ ਦੋਸ਼ੀਆਂ ਨੂੰ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 379-(2), 411, 473 ਅਤੇ 201 ਤਹਿਤ ਦੋਸ਼ੀ ਕਰਾਰ ਦਿੱਤਾ ਗਿਆ। ਹਰੇਕ ਦੋਸ਼ੀ ਨੂੰ ਧਾਰਾ 379-(2) ਤਹਿਤ 10 ਸਾਲ ਦੀ ਸਖ਼ਤ ਕੈਦ ਅਤੇ ਬਾਕੀ ਤਿੰਨ ਧਾਰਾਵਾਂ ਤਹਿਤ ਇੱਕ-ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਗਈ। ਇਸ ਤੋਂ ਇਲਾਵਾ ਦੋਸ਼ੀਆਂ ਨੂੰ ਜੁਰਮਾਨੇ ਵੀ ਕੀਤੇ ਗਏ।ਅਦਾਲਤ ਵੱਲੋਂ ਸਾਰੀਆਂ ਸਜ਼ਾਵਾਂ ਇਕੱਠੀਆਂ ਚਲਾਉਣ ਦੇ ਹੁਕਮ ਦਿੱਤੇ ਗਏ।
ਤੀਜੇ ਦੋਸ਼ੀ ਸੋਨੂੰ ਸਿੰਘ ਉਰਫ਼ ਮੁਰਲੀ, ਜੋ ਕਿ ਫ਼ਰਾਰ ਹੈ ਅਤੇ ਉਸ ਨੂੰ ਭਗੌੜਾ ਅਪਰਾਧੀ ਐਲਾਨਿਆ ਜਾ ਚੁੱਕਾ ਹੈ।

Check Also

ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …