ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ
ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ‘ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਹੋਇਆ। ਜਥੇ ਨਾਲ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਗਏ ਹਨ ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਸ਼ਾਮਲ ਹਨ।
ਓ.ਐਸ.ਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਅਤੇ ਸ਼ਰਧਾਲੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।
ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹਰ ਗੁਰੂ ਨਾਨਕ ਨਾਮ ਲੇਵਾ ਸਿੱਖ ਦੀ ਰੋਜ਼ਾਨਾ ਅਰਦਾਸ ਵਿੱਚ ਸ੍ਰੀ ਨਨਕਾਣਾ ਸਾਹਿਬ ਸਮੇਤ ਉਨ੍ਹਾਂ ਇਤਿਹਾਸਕ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨ-ਦੀਦਾਰ ਅਤੇ ਸੇਵਾ-ਸੰਭਾਲ ਦੀ ਤਾਂਘ ਸ਼ਾਮਲ ਹੈ, ਜਿਨ੍ਹਾਂ ਤੋਂ ਸਿੱਖ ਕੌਮ ਵਿਛੜੀ ਹੋਈ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਨਾਲ ਪੂਰੇ ਖਿੱਤੇ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ ਅਤੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਜਲਦ ਖੁੱਲ੍ਹੇ ਇਹ ਕੌਮ ਦੀ ਅਰਦਾਸ ਹੈ।ਉਨ੍ਹਾਂ ਕਿਹਾ ਕਿ ਚੜ੍ਹਦੇ ਅਤੇ ਲਹਿੰਦੇ ਪੰਜਾਬ ਦੀ ਸਾਂਝ ਪੰਜਾਬੀ ਮਾਂ-ਬੋਲੀ, ਸੱਭਿਆਚਾਰ ਅਤੇ ਆਪਸੀ ਮੁਹੱਬਤ ਨਾਲ ਜੁੜੀ ਹੋਈ ਹੈ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਕਮੇਟੀ ਦੇ ਜਨਰਲ ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਰਕਾਰਾਂ ਨੂੰ ਜਥਿਆਂ ਦੀ ਗਿਣਤੀ ਵਿੱਚ ਵਾਧਾ ਕਰਨਾ ਚਾਹੀਦਾ ਹੈ ।
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੌਕੇ ਤੇ ਵੀਜੇ ਦੀ ਸਹੂਲਤ ਦਾ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋਂ ਸੰਗਤਾਂ ਆਪਣੀ ਸ਼ਰਧਾ ਨੂੰ ਪੂਰਾ ਕਰ ਸਕਣ।
ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਇਸ ਵਾਰ 1822 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਦਿੱਤੇ ਗਏ ਹਨ।ਇਹ ਜਥਾ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰੇਗਾ।ਜਥੇ ਦੇ ਸ਼ਰਧਾਲੂ ਗੁਰਦੁਆਰਾ ਸੱਚਾ ਸੌਦਾ ਫਾਰੂਕਾਬਾਦ, ਸ੍ਰੀ ਪੰਜ਼ਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਭਾਰਤ ਵਾਪਸ ਪਰਤਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਭਗਵੰਤ ਸਿੰਘ ਧੰਗੇੜਾ, ਬਿਜੈ ਸਿੰਘ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਗੁਰਮੀਤ ਸਿੰਘ ਮੁਕਤਸਰੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਮੇਜਰ ਸਿੰਘ, ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਸਹਾਇਕ ਸੁਪਰਡੈਂਟ ਪ੍ਰਭਜੋਤ ਸਿੰਘ ਸਮੇਤ ਸੰਗਤਾਂ ਮੌਜ਼ੂਦ ਸਨ।
Check Also
ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਲਗਾਤਾਰ ਪ੍ਰਧਾਨ ਚੁਣੇ ਗਏ ਐਡਵੋਕੇਟ …
Punjab Post Daily Online Newspaper & Print Media