Tuesday, November 24, 2026

ਖਾਲਸਾ ਸੰਸਥਾਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਗੁਰਪੁਰਬ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ ਵਿੱਦਿਅਕ ਅਦਾਰਿਆਂ ਵੱਲੋਂ ਜਗਤ ਗੁਰੂ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ-ਛਾਇਆ ਅਤੇ ਪੰਜ਼ਾਂ ਪਿਆਰਿਆਂ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਇਸ ਪਵਿੱਤਰ ਦਿਹਾੜੇ ਦੇ ਸਬੰਧ ’ਚ ਗਵਰਨਿੰਗ ਕੌਂਸਲ ਅਧੀਨ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ, ਰਜਿਸਟਰਾਰ ਸਮੇਤ ਸਮੂਹ ਕਾਲਜਾਂ, ਸਕੂਲਾਂ ਦੇ ਪ੍ਰਿੰਸੀਪਲਾਂ, ਸਟਾਫ਼ ਮੈਂਬਰ ਅਤੇ ਕਰੀਬ 40 ਹਜ਼ਾਰ ਵਿਦਿਆਰਥੀਆਂ ਨੇ ਨਗਰ ਕੀਰਤਨ ’ਚ ਹਾਜ਼ਰੀ ਭਰੀ।
ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਹਾਰਦਿਕ ਵਧਾਈਆਂ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਆਪਣੀ ਪਵਿੱਤਰ ਬਾਣੀ ਅਤੇ ਜੀਵਨ-ਦਰਸ਼ਨ ਰਾਹੀਂ ਸਮੁੱਚੀ ਮਨੁੱਖਤਾ ਨੂੰ ਸੱਚ, ਨਾਮ ਸਿਮਰਨ, ਕਿਰਤ ਕਰੋ, ਵੰਡ ਛਕੋ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ।ਨਗਰ ਕੀਰਤਨ ਪੁਤਲੀਘਰ ਚੌਂਕ, ਰੇਲਵੇ ਸਟੇਸ਼ਨ, ਭੰਡਾਰੀ ਪੁੱਲ ਅਤੇ ਹਾਲ ਬਜਾਰ ਵੱਖ-ਵੱਖ ਪੜ੍ਹਾਵਾਂ ਤੋਂ ਹੁੰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਪਹੁੰਚੇ।ਵਿਦਿਆਰਥੀਆਂ ਨੇ ਗਤਕੇ ਦੇ ਜੌਹਰ ਵੀ ਦਿਖਾਏ।
ਨਗਰ ਕੀਰਤਨ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਪੁੱਜਣ ’ਤੇ ਸ੍ਰੀ ਦਰਬਾਰ ਸਾਹਿਬ ਦੇ ਅਰਦਾਸੀਏ ਭਾਈ ਨਿਸ਼ਾਨ ਸਿੰਘ ਵੱਲੋਂ ਅਰਦਾਸ ਕੀਤੀ ਗਈ, ਉਪਰੰਤ ਮੁੱਖ ਮੈਨੇਜ਼ਰ ਮੇਜਰ ਸਿੰਘ, ਐਡੀਸਨਲ ਮੈਨੇਜਰ ਗੁਰਿੰਦਰ ਸਿੰਘ ਨੇ ਸੂਚਨਾ ਕੇਂਦਰ ਤੋਂ ਅੰਮ੍ਰਿਤਪਾਲ ਸਿੰਘ ਭੁੱਲਰ, ਰਣਧੀਰ ਸਿੰਘ, ਜਤਿੰਦਰ ਸਿੰਘ ਨਾਲ ਮਿਲ ਕੇ ਸ: ਛੀਨਾ ਸਮੇਤ ਖਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ: ਮਹਿਲ ਸਿੰਘ, ਅਕਾਦਮਿਕ ਮਾਮਲੇ ਡੀਨ ਡਾ: ਸੁਰਿੰਦਰ ਕੌਰ, ਰਜਿਸਟਾਰ ਡਾ: ਖੁਸ਼ਵਿੰਦਰ ਕੁਮਾਰ, ਡੀਨ ਡਾ: ਆਰ.ਕੇ ਧਵਨ, ਡੀਨ ਡਾ: ਕੰਵਲਜੀਤ ਸਿੰਘ, ਧਰਮ ਅਧਿਐਨ ਵਿਭਾਗ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੌਂਸਲ ਦੇ ਜੁਆਇੰਟ ਸਕੱਤਰ ਗੁਨਬੀਰ ਸਿੰਘ, ਅਜ਼ਮੇਰ ਸਿੰਘ ਹੇਰ, ਰਾਜਬੀਰ ਸਿੰਘ, ਲਖਵਿੰਦਰ ਸਿੰਘ ਢਿੱਲੋਂ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ ਅਤੇ ਸਮੂਹ ਕਾਲਜਾਂ ਦੇ ਪ੍ਰਿੰਸੀਪਲਾਂ ਆਦਿ ਦਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ: ਆਤਮ ਸਿੰਘ ਰੰਧਾਵਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ’ਤੇ ਵਧਾਈ ਦਿੰਦਿਆਂ ਪੁਲਿਸ ਪ੍ਰਸ਼ਾਸ਼ਨ ਦੁਆਰਾ ਨਗਰ ਕੀਰਤਨ ਲਈ ਕੀਤੇ ਗਏ ਕਰੜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਕੌਂਸਲ ਮੈਂਬਰ ਡਾ. ਸੁਖਬੀਰ ਕੌਰ ਮਾਹਲ, ਸ੍ਰੀਮਤੀ ਰਮਿੰਦਰ ਕੌਰ, ਟੀ.ਪੀ.ਐਸ ਸੰਧੂ, ਬਿਕਰਮਜੀਤ ਸਿੰਘ, ਗੁਰਮਹਿੰਦਰ ਸਿੰਘ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਅਜੀਤ ਸਿੰਘ ਅਤੇ ਪ੍ਰਿੰ: ਡਾ. ਮਨਦੀਪ ਕੌਰ, ਡਾਇਰੈਕਟਰ ਡਾ: ਮੰਜ਼ੂ ਬਾਲਾ, ਪ੍ਰਿੰ: ਡਾ: ਅਮਨਪ੍ਰੀਤ ਕੌਰ, ਪ੍ਰਿੰ: ਹਰੀਸ਼ ਕੁਮਾਰ, ਪ੍ਰਿੰ: ਹਰੀਸ਼ ਕੁਮਾਰੀ, ਪ੍ਰਿੰ: ਗੁਰਦੇਵ ਸਿੰਘ, ਡਾਇਰੈਕਟਰ-ਕਮ-ਪ੍ਰਿੰ: ਡਾ: ਜਸਪਾਲ ਸਿੰਘ, ਪ੍ਰਿੰ: ਸ਼ਰਨਜੀਤ ਸਿੰਘ, ਪ੍ਰਿੰ. ਲਕਸ਼ਮੀ ਮਲਹੋਤਰਾ, ਡਾ: ਐਸ.ਕੇ ਨਾਗਪਾਲ, ਪ੍ਰਿੰ: ਏ.ਐਸ ਗਿੱਲ, ਪ੍ਰਿੰ: ਜਤਿੰਦਰ ਕੌਰ, ਪ੍ਰਿੰ: ਨਿਰਮਲਜੀਤ ਕੌਰ, ਪ੍ਰਿੰ: ਗੁਰਿੰਦਰਜੀਤ ਕੌਰ, ਪ੍ਰਿੰ: ਪਰਮਜੀਤ ਸਿੰਘ, ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ ਮੈਂਬਰ ਅਤੇ ਵੱਡੀ ਗਿਣਤੀ ’ਚ ਸਮੂਹ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …