Thursday, November 26, 2026

ਖਾਲਸਾ ਯੂਨੀਵਰਸਿਟੀ ਵਿਖੇ ਇਨਫੋਰਮੇਸ਼ਨ ਟੈਕਨੋਲੋਜੀ ਇਮਾਰਤ ਦਾ ਉਦਘਾਟਨ

ਅੰਮ੍ਰਿਤਸਰ, , 25 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਸਮੇਂ ’ਚ ਸੂਚਨਾ ਤਕਨਾਲੋਜੀ ਅਤੇ ਡਿਜੀਟਲ ਸਿੱਖਿਆ ਹਰੇਕ ਖੇਤਰ ਦੀ ਤਰੱਕੀ ਦਾ ਅਹਿਮ ਆਧਾਰ ਬਣ ਚੁੱਕੀ ਹੈ।ਵਿੱਦਿਅਕ ਸੰਸਥਾਵਾਂ ਦਾ ਫਰਜ਼ ਹੈ ਕਿ ਉਹ ਵਿਦਿਆਰਥੀਆਂ ਨੂੰ ਆਧੁਨਿਕ ਸਮੇਂ ਦੀਆਂ ਚੁਣੌਤੀਆਂ ਦੇ ਅਨੁਕੂਲ ਸਿੱਖਿਆ ਅਤੇ ਸਹੂਲਤਾਂ ਪ੍ਰਦਾਨ ਕਰਨ।ਇਨ੍ਹਾਂ ਸ਼ਬਦਾਂ ਦਾ ਇਜਹਾਰ ਖਾਲਸਾ ਯੂਨੀਵਰਸਿਟੀ ਵਿਖੇ ਅਕਾਦਮਿਕ ਅਤੇ ਤਕਨੀਕੀ ਸਿੱਖਿਆ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਨਵੀਂ ਇਨਫੋਰਮੇਸ਼ਨ ਟੈਕਨੋਲੋਜੀ ਇਮਾਰਤ ਦਾ ਉਦਘਾਟਨ ਕਰਨ ਸਮੇਂ ਯੂਨੀਵਰਸਿਟੀ ਦੇ ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ ਕੀਤਾ।ਉਨ੍ਹਾਂ ਨਾਲ ’ਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਉਪ ਕੁਲਪਤੀ ਡਾ. ਮਹਿਲ ਸਿੰਘ ਵੀ ਮੌਜ਼ੂਦ ਸਨ।
ਮਜੀਠੀਆ ਨੇ ਕਿਹਾ ਕਿ ਨਵੀਂ ਇਮਾਰਤ ਦਾ ਨਿਰਮਾਣ ਵਿਦਿਆਰਥੀਆਂ ਨੂੰ ਆਧੁਨਿਕ ਤਕਨੀਕੀ ਸਹੂਲਤਾਂ, ਵਿਹਾਰਕ ਸਿੱਖਿਆ ਅਤੇ ਖੋਜ਼ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਦੇ ਮਕਸਦ ਨਾਲ ਕੀਤਾ ਗਿਆ ਹੈ।ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਭਵਿੱਖ ’ਚ ਵੀ ਸਿੱਖਿਆ ਦੇ ਖੇਤਰ ’ਚ ਨਵੇਂ ਮਾਪਦੰਡ ਸਥਾਪਿਤ ਕਰਦੀ ਰਹੇਗੀ ਅਤੇ ਵਿਦਿਆਰਥੀਆਂ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਦੇ ਯੋਗ ਕਰੇਗੀ।
ਛੀਨਾ ਨੇ ਕਿਹਾ ਕਿ ਖਾਲਸਾ ਸੰਸਥਾਵਾਂ ਹਮੇਸ਼ਾ ਸਮੇਂ ਦੀਆਂ ਲੋੜਾਂ ਅਨੁਸਾਰ ਸਿੱਖਿਆ ਦੇ ਖੇਤਰ ’ਚ ਨਵੇਂ ਉਪਰਾਲੇ ਕਰਨ ਲਈ ਵਚਨਬੱਧ ਰਹੀਆਂ ਹਨ।ਉਨ੍ਹਾਂ ਕਿਹਾ ਕਿ ਆਧੁਨਿਕ ਤਕਨਾਲੋਜੀ ਨਾਲ ਲੈਸ ਇਮਾਰਤਾਂ ਅਤੇ ਸਿੱਖਿਆ ਪ੍ਰਣਾਲੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ।ਉਨ੍ਹਾਂ ਯੂਨੀਵਰਸਿਟੀ ਪ੍ਰਬੰਧਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੀਂ ਇਮਾਰਤ ਵਿਦਿਆਰਥੀਆਂ, ਅਧਿਆਪਕਾਂ ਅਤੇ ਖੋਜ਼ਾਰਥੀਆਂ ਲਈ ਗਿਆਨ, ਨਵੀਨਤਾ ਅਤੇ ਤਕਨੀਕੀ ਵਿਕਾਸ ਦਾ ਕੇਂਦਰ ਬਣੇ।
ਇਸ ਮੌਕੇ ਡਾ. ਮਹਿਲ ਸਿੰਘ ਨੇ ਕਿਹਾ ਕਿ ਖਾਲਸਾ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਧੁਨਿਕ ਤਕਨੀਕੀ ਗਿਆਨ ਅਤੇ ਵਿਹਾਰਕ ਹੁਨਰਾਂ ਨਾਲ ਲੈਸ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਉਨ੍ਹਾਂ ਇਸ ਪ੍ਰੋਜੈਕਟ ਲਈ ਡਾ. ਮੰਜੂ ਬਾਲਾ ਅਤੇ ਉਨ੍ਹਾਂ ਦੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਸਕੂਲ ਆਫ਼ ਇੰਜੀਨੀਅਰਿੰਗ ਡੀਨ ਡਾ. ਮੰਜੂ ਬਾਲਾ ਨੇ ਕਿਹਾ ਕਿ ਇਨਫੋਰਮੇਸ਼ਨ ਟੈਕਨੋਲੋਜੀ ਇਮਾਰਤ ਵਿਦਿਆਰਥੀਆਂ ਲਈ ਆਧੁਨਿਕ ਸਿੱਖਿਆ, ਤਕਨੀਕੀ ਅਭਿਆਸ ਅਤੇ ਨਵੀਆਂ ਸੰਭਾਵਨਾਵਾਂ ਦਾ ਇੱਕ ਮਹੱਤਵਪੂਰਨ ਮੰਚ ਸਾਬਤ ਹੋਵੇਗੀ।ਉਨ੍ਹਾਂ ਯੂਨੀਵਰਸਿਟੀ ਪ੍ਰਬੰਧਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਅਤੇ ਦੂਰਦਰਸ਼ੀ ਸੋਚ ਸਦਕਾ ਇਹ ਪ੍ਰੋਜੈਕਟ ਸਾਕਾਰ ਹੋਇਆ ਹੈ।
ਇਸ ਮੌਕੇ ਯੂਨੀਵਰਸਿਟੀ ਦੇ ਅਕਾਦਮਿਕ ਮਾਮਲੇ ਡੀਨ ਡਾ. ਸੁਰਿੰਦਰ ਕੌਰ, ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ, ਐਗਜਾਮੀਨੇਸ਼ਨ ਕੰਟਰੋਲ ਡਾ. ਕੰਵਲਜੀਤ ਸਿੰਘ, ਰਿਸਰਚ ਡਾ. ਆਰ.ਕੇ ਧਵਨ, ਡੀਨ ਡਾ. ਜਸਪਾਲ ਸਿੰਘ, ਧਰਮ ਅਧਿਐਨ ਵਿਭਾਗ ਡੀਨ ਤੇ ਮੁਖੀ ਡਾ. ਇੰਦਰਜੀਤ ਸਿੰਘ ਗੋਗੋਆਣੀ, ਕੌਂਸਲ ਦੇ ਵਧੀਕ ਆਨਰੇਰੀ ਸਕੱਤਰ  ਦਲਬੀਰ ਸਿੰਘ ਘੁੰਮਣ, ਜੁਆਇੰਟ ਸਕੱਤਰ ਗੁਨਬੀਰ ਸਿੰਘ, ਅਜਮੇਰ ਸਿੰਘ ਹੇਰ, ਲਖਵਿੰਦਰ ਸਿੰਘ ਢਿੱਲੋਂ, ਸੰਤੋਖ ਸਿੰਘ ਸੇਠੀ, ਪਰਮਜੀਤ ਸਿੰਘ ਬੱਲ, ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਡਾ. ਸੁਖਬੀਰ ਕੌਰ ਮਾਹਲ, ਡਾ. ਰਮਿੰਦਰ ਕੌਰ, ਟੀ.ਪੀ ਸੰਧੂ, ਬਿਕਰਮਜੀਤ ਸਿੰਘ, ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਆਦਿ ਹਾਜ਼ਰ ਸਨ।

Check Also

ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸ੍ਰੀ ਗੁਰੁ …