Thursday, November 26, 2026

ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ), ਅੰਮ੍ਰਿਤਸਰ ਵਿਖੇ ਨਤਮਸਤਕ ਹੋਏ।ਉਨ੍ਹਾਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਇਥੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੀ ਮਨੁੱਖਤਾ ਦੇ ਰਹਿਬਰ ਹਨ। ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ `ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ` ਦਾ ਮਹਾਨ ਸੰਦੇਸ਼ ਦਿੱਤਾ।ਗੁਰੁ ਸਾਹਿਬਾਨ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।
ਇਸ ਉਪਰੰਤ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵੀ ਮੱਥਾ ਟੇਕਿਆ।ਇਸ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਥਿਤ ਆਪਣੇ ਦਾਦਾ ਜੀ ਦੀ ਯਾਦ ਵਿੱਚ ਬਣੇ ਸਰਦਾਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਪਹੁੰਚੇ ਅਤੇ ਇਸ ਇਤਿਹਾਸਕ ਇਮਾਰਤ ਦੇ ਦਰਸ਼ਨ ਕੀਤੇ।
ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਨੇ ਪਾਵਨ ਦੁਰਗਿਆਣਾ ਤੀਰਥ ਅਸਥਾਨ ਵਿਖੇ ਵੀ ਮੱਥਾ ਟੇਕਿਆ।

Check Also

ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਪਿੰਡ ਬੰਡਾਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ …