Thursday, November 26, 2026

ਸ੍ਰੀ ਗੁਰੁ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇੇ ਪਿੰਡ ਬੰਡਾਲਾ ਵਿਖੇ ਸਜਾਇਆ ਵਿਸ਼ਾਲ ਨਗਰ ਕੀਰਤਨ

ਅੰਮ੍ਰਿਤਸਰ, 25 ਨਵੰਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਪਿੰਡ ਬੰਡਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜਾਬ ਪਿਆਰਿਆਂ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ ਨੇ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸਮੂਹ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ।
ਡਾ. ਹਰਭਜਨ ਸਿੰਘ ਈ.ਟੀ.ਓ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮੁੱਚੀ ਮਨੱਖਤਾ ਲਈ ਚਾਨਣ ਮੁਨਾਰਾ ਹਨ।ਗੁਰੂ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਸੰਦੇਸ਼ ਦੇ ਕੇ ਸਮਾਜ ਨੂੰ ਸੱਚਾਈ, ਬਰਾਬਰਤਾ, ਆਪਸੀ ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਰਾਹ ਦਿਖਾਇਆ।ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਪੂਰੇ ਪਿੰਡ ਵਿੱਚ ਸ਼ਰਧਾ ਤੇ ਉਤਸ਼ਾਹ ਦਾ ਮਾਹੌਲ ਬਣਿਆ ਰਿਹਾ।
ਇਸ ਮੌਕੇ ਅਮਰੀਕ ਬਾਠ, ਸਰਪੰਚ ਪਰਮਜੀਤ ਸਿੰਘ ਨਿਸ਼ਾਨ ਐਸ.ਸੀ ਵਿੰਗ ਦੇ ਪ੍ਰਧਾਨ ਜਗੀਰ ਸਿੰਘ ਬੰਡਾਲਾ, ਮਲਕੀਤ ਸਿੰਘ ਚੇਅਰਮੈਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਤਨਾਮ ਸਿੰਘ, ਡਾ. ਤਰਸੇਮ ਸਿੰਘ ਬੰਡਾਲਾ, ਮੈਂਬਰ ਤੇਜਪਾਲ ਸਿੰਘ, ਸੰਤੋਖ ਸਿੰਘ, ਅਮਰਜੀਤ ਅੰਬਾ, ਗੁਰਪ੍ਰੀਤ ਗੋਰਾ ਅਤੇ ਬਾਬਾ ਅਜੀਤ ਸਿੰਘ ਜੀ ਮੁੱਖ ਸੇਵਾਦਾਰ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।

Check Also

ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 25 ਨਵੰਬਰ (ਗੁਰਪ੍ਰੀਤ ਸਿੰਘ) – ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸਿੰਘ ਸੰਧੂ ਸ੍ਰੀ ਗੁਰੁ …