Friday, November 27, 2026

ਅੰਮ੍ਰਿਤਸਰ ਵਿਖੇ 27 ਨਵੰਬਰ ਨੂੰ ਰਾਤ 8.00 ਵਜੇ ਹੋਵੇਗੀ ਬਲੈਕਆਊਟ ਦੀ ਮੌਕ ਡਰਿੱਲ

ਅੰਮ੍ਰਿਤਸਰ, 26 ਨਵੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ (ਸਿਵਲ ਡਿਫੈਂਸ ਸ਼ਾਖਾ) ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਪੈਸ਼ਲ ਡੀ.ਜੀ.ਪੀ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ 27 ਨਵੰਬਰ 2026 ਨੂੰ ਰਾਤ 8.00 ਵਜੇ (20:00 ਵਜੇ) ਸ੍ਰੀ ਗੁਰੂ ਰਾਮਦਾਸ ਅਰਬਨ ਅਸਟੇਟ, ਏਅਰਪੋਰਟ ਰੋਡ ਅੰਮ੍ਰਿਤਸਰ ਵਿਖੇ ਸਿਵਲ ਡਿਫੈਂਸ ਏਅਰ ਰੇਡ ਬਲੈਕਆਊਟ ਦੀ ਮੌਕ ਡਰਿੱਲ ਕਰਵਾਈ ਜਾਵੇਗੀ।ਅਭਿਆਸ ਸਿਵਲ ਡਿਫੈਂਸ ਦੀ ਤਿਆਰੀ ਅਤੇ ਸਮਰੱਥਾ ਦੀ ਜਾਂਚ ਕਰਨ ਦੇ ਉਦੇ਼ਸ਼ ਨਾਲ ਕੀਤਾ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੱਲਵੀ ਮਿਸ਼ਰਾ ਨੇ ਦੱਸਿਆ ਕਿ ਇਸ ਮੌਕ ਅਭਿਆਸ ਦੌਰਾਨ ਲੋਕਾਂ ਨੂੰ ਹਵਾਈ ਹਮਲੇ ਦੀ ਚੇਤਾਵਨੀ ਸਬੰਧੀ ਜਾਗਰੂਕ ਕੀਤਾ ਜਾਵੇਗਾ।ਇਸ ਦੌਰਾਨ ਸਾਇਰਨ ਦੋ ਮਿੰਟ ਤੱਕ ਉੱਚੀ ਅਤੇ ਨੀਵੀਂ ਸੁਰ ਵਿੱਚ ਵਜਾਇਆ ਜਾਵੇਗਾ, ਜੋ ਹਵਾਈ ਹਮਲੇ ਦੀ ਚੇਤਾਵਨੀ ਦਾ ਸੰਕੇਤ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਮੌਕ ਅਭਿਆਸ ਦੌਰਾਨ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ, ਅੰਮ੍ਰਿਤਸਰ ਅਤੇ ਜਿਲ੍ਹਾ ਕਮਾਂਡਰ, ਪੰਜਾਬ ਹੋਮ ਗਾਰਡਜ਼-ਕਮ-ਐਡੀਸ਼ਨਲ ਕੰਟਰੋਲਰ, ਸਿਵਲ ਡਿਫੈਂਸ ਅੰਮ੍ਰਿਤਸਰ ਵੱਲੋਂ ਨਿਰਧਾਰਿਤ ਕੀਤੇ ਗਏ ਇਲਾਕੇ ਵਿੱਚ ਹੀ ਬਲੈਕਆਊਟ ਲਾਗੂ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਨਿਰਧਾਰਿਤ ਇਲਾਕੇ ਦੇ ਵਸਨੀਕਾਂ ਨੂੰ ਬਲੈਕਆਊਟ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣੀਆਂ ਹੋਣਗੀਆਂ।ਹਾਲਾਂਕਿ, ਇਸ ਸਮੇਂ ਦੌਰਾਨ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ।ਮੌਕ ਅਭਿਆਸ ਦੀ ਸਮਾਪਤੀ ਉਪਰੰਤ `ਆਲ ਕਲੀਅਰ` ਦਾ ਸੰਕੇਤ ਦਿੱਤਾ ਜਾਵੇਗਾ, ਜਿਸ ਦੌਰਾਨ ਸਾਇਰਨ ਲਗਾਤਾਰ ਉੱਚੀ ਸੁਰ ਵਿੱਚ ਦੋ ਮਿੰਟ ਤੱਕ ਵੱਜੇਗਾ।
ਉਨ੍ਹਾਂ ਹੋਰ ਦੱਸਿਆ ਕਿ ਇਹ ਮੌਕ ਅਭਿਆਸ 27 ਨਵੰਬਰ 2026 ਨੂੰ ਰਾਤ 7:55 ਵਜੇ ਤੋਂ 8:20 ਵਜੇ ਤੱਕ ਚੱਲੇਗਾ।ਜਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਇਸ ਦੌਰਾਨ ਘਬਰਾਉਣ ਨਾ, ਕਿਉਂਕਿ ਇਹ ਸਿਵਲ ਡਿਫੈਂਸ ਦੀ ਤਿਆਰੀ ਅਤੇ ਸਮਰੱਥਾ ਦੀ ਜਾਂਚ ਕਰਨ ਲਈ ਕਰਵਾਇਆ ਜਾਣ ਵਾਲਾ ਇੱਕ ਨਿਯਮਤ ਮੌਕ ਅਭਿਆਸ ਹੈ।

Check Also

ਸ੍ਰੀ ਅੰਮ੍ਰਿਤਸਰ ਸਾਹਿਬ ਦੀ 450 ਸਾਲਾ ਵਿਰਾਸਤ ਨੂੰ ਦਰਸਾਉਂਦਾ ‘ਦਾਸਤਾਨ-ਏ-ਅੰਮ੍ਰਿਤਸਰ’ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ

ਅੰਮ੍ਰਿਤਸਰ, 26 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ …