ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ 28 ਨਵੰਬਰ, 2026 (ਸ਼ਨੀਵਾਰ) ਨੂੰ ਹੋਣ ਵਾਲੀਆਂ ਸਾਰੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਕੁੱਝ ਪ੍ਰਬੰਧਕੀ ਕਾਰਨਾਂ ਕਰਕੇ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਯੂੂੀਵਰਸਿਟੀ ਦੇ ਪ੍ਰੋਫੈਸਰ ਇੰਚਾਰਜ਼ ਪ੍ਰੀਖਿਆਵਾਂ ਡਾ. ਕਮਲੇਸ਼ ਗੁਲੇਰੀਆ ਨੇ ਦੱਸਿਆ ਕਿ ਇਹ ਫੈਸਲਾ ਯੂਨੀਵਰਸਿਟੀ ਨਾਲ ਸਬੰਧਤ ਮਾਨਤਾ ਪ੍ਰਾਪਤ ਕਾਲਜਾਂ, ਕੰਸਟੀਚੁਐਂਟ ਸੰਸਥਾਵਾਂ, ਐਸੋਸੀਏਟ ਕਾਲਜਾਂ ਅਤੇ ਪ੍ਰਾਈਵੇਟ ਪ੍ਰੀਖਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਲਿਆ ਗਿਆ ਹੈ।
ਯੂਨੀਵਰਸਿਟੀ ਵੱਲੋਂ ਜਾਰੀ ਸੂਚਨਾ ਅਨੁਸਾਰ ਮੁਲਤਵੀ ਕੀਤੀਆਂ ਗਈਆਂ ਇਨ੍ਹਾਂ ਪ੍ਰੀਖਿਆਵਾਂ ਦੀ ਨਵੀਂ ਮਿਤੀ 6 ਦਸੰਬਰ 2026 (ਐਤਵਾਰ) ਨਿਰਧਾਰਿਤ ਕੀਤੀ ਗਈ ਹੈ।ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਅਤੇ ਕੇਂਦਰ ਪਹਿਲਾਂ ਵਾਲੇ ਹੀ ਰਹਿਣਗੇ।ਇਸ ਸਬੰਧੀ ਵਧੇਰੇ ਜਾਣਕਾਰੀ ਯੂਨੀਵਰਸਿਟੀ ਦੀ ਵੈੱਬਸਾਈਟ <https://collegeadmissions.gndu.ac.in/StudentArea/ViewDateSheet.aspx> `ਤੇ ਵੀ ਉਪਲੱਬਧ ਹੋਵੇਗੀ।
Check Also
ਕਥਾ ਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ …
Punjab Post Daily Online Newspaper & Print Media