
ਅੰਮ੍ਰਿਤਸਰ, 28 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਉਪ-ਕੁਲਪਤੀ ਡਾ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗੋਲਡਨ ਜੁਬਲੀ ਸੈਂਟਰ ਫਾਰ ਐਂਟਰਪ੍ਰਨਿਓਰਸ਼ਿਪ ਐਂਡ ਇਨੋਵੇਸ਼ਨ (ਜੀ.ਜੇ.ਸੀ.ਈ.ਆਈ) ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 57ਵੇਂ ਸਥਾਪਨਾ ਦਿਵਸ ਅਤੇ ‘ਅੰਮ੍ਰਿਤਸਰ 450’ ਅੰਤਰਰਾਸ਼ਟਰੀ ਸੰਮੇਲਨ ਦੇ ਮੌਕੇ ਦੋ ਰੋਜ਼ਾ ਉੱਦਮ ਅਤੇ ਨਵੀਨਤਾ ਪ੍ਰਦਰਸ਼ਨੀ ਲਗਾਈ ਗਈ।ਇਸ ਪ੍ਰਦਰਸ਼ਨੀ ਰਾਹੀਂ ਕੇਂਦਰ ਵਿੱਚ ਸਹਾਇਤਾ ਪ੍ਰਾਪਤ ਕਰ ਰਹੇ ਨਵੇਂ ਉੱਦਮਾਂ ਨੂੰ ਆਪਣੇ ਨਵੀਨਤਾਕਾਰੀ ਉਤਪਾਦਾਂ, ਸੇਵਾਵਾਂ ਅਤੇ ਉੱਦਮੀ ਪਹਿਲਕਦਮੀਆਂ ਨੂੰ ਪ੍ਰਦਰਸ਼ਿਤ ਕਰਨ ਦਾ ਮੰਚ ਪ੍ਰਦਾਨ ਕੀਤਾ ਗਿਆ।
ਪ੍ਰਦਰਸ਼ਨੀ ਦਾ ਉਦਘਾਟਨ ਉਪ-ਕੁਲਪਤੀ ਡਾ. ਕਰਮਜੀਤ ਸਿੰਘ ਵੱਲੋਂ ਕੀਤਾ ਗਿਆ।ਦਿੱਲੀ ਦੇ ਮਾਣਯੋਗ ਉਪ-ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਵਸੁਧਾ ਸਾਂਬਿਆਲ ਨੇ ਪਤਵੰਤੇ ਸੱਜਣਾਂ ਨੂੰ ਨਵੇਂ ਉੱਦਮਾਂ ਨਾਲ ਜਾਣੂ ਕਰਵਾਇਆ ਅਤੇ ਉਨ੍ਹਾਂ ਦੇ ਨਵੀਨਤਾਕਾਰੀ ਉਤਪਾਦਾਂ, ਕਾਰੋਬਾਰੀ ਮਾਡਲਾਂ ਅਤੇ ਉੱਦਮੀ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਸਰਦਾਰ ਤਰਨਜੀਤ ਸਿੰਘ ਸੰਧੂ ਅਤੇ ਡਾ. ਕਰਮਜੀਤ ਸਿੰਘ ਨੇ ਉੱਦਮੀਆਂ ਨਾਲ ਗੱਲਬਾਤ ਕੀਤੀ, ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ।
Punjab Post Daily Online Newspaper & Print Media