ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੂੰ ਸੇਵਾ ਮੁਕਤੀ ਉਪਰੰਤ ਸ਼ੁਕਰਾਨੇ ਦਾ ਅਖੰਡ ਪਾਠ ਕਰਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਨਾ ਦੇਣ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪ੍ਰਧਾਨ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਇਸ ਕੁਤਾਹੀ ਲਈ ਦੋਸ਼ੀ ਮੁਲਾਜ਼ਮਾਂ ਦੇ ਖਿਲਾਫ ਲੋੜੀਦੀ ਕਾਰਵਾਈ ਕੀਤੀ ਜਾਵੇ।
ਅੱਜ ਜਾਰੀ ਇੱਕ ਬਿਆਨ ਰਾਹੀ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਬਾਣੀ ਕਿਸੇ ਦੀ ਜਗੀਰ ਨਹੀ ਸਗੋ ਅਕਾਲ ਪੁਰਖ ਦੀ ਅਲਾਹੀ ਬਾਣੀ ਹੈ, ਜਿਹੜੀ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਹਨਾਂ ਕਿਹਾ ਕਿ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ ਕਰੀਬ 12 ਸਾਲ ਤਖਤ ਸਾਹਿਬ ਦੀ ਬਤੌਰ ਜਥੇਦਾਰ ਸੇਵਾ ਕੀਤੀ ਹੈ ਅਤੇ ਨਿਯੁੱਕਤੀ ਤੇ ਸੇਵਾ ਮੁਕਤੀ ਸਮੇਂ ਮੁਤਾਬਿਕ ਹੁੰਦੀ ਰਹਿੰਦੀ ਹੈ, ਪਰ ਕਿਸੇ ਵਿਅਕਤੀ ਨੂੰ ਅਖੰਡ ਪਾਠ ਜਾਂ ਸਹਿਜ ਪਾਠ ਕਰਾਉਣ ਤੋਂ ਰੋਕਣਾ ਕਦਾਚਿੱਤ ਵੀ ਜਾਇਜ਼ ਨਹੀ ਹੈ।ਉਹਨਾਂ ਕਿਹਾ ਕਿ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦੀ ਸਿਰਫ ਸੇਵਾ ਮੁਕਤੀ ਹੋਈ ਹੈ ਤੇ ਉਹ ਗੁੁਰੂ ਗ੍ਰੰਥ ਤੇ ਗੁਰੂ ਪੰਥ ਨੂੰ ਸਮਰਪਿਤ ਹਨ।ਉਹਨਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਕਿਸੇ ਵੀ ਗੁਰਮੁੱਖ ਵਿਅਕਤੀ ਨੂੰ ਸਹਿਜ ਪਾਠ ਜਾਂ ਅਖੰਡ ਪਾਠ ਕਰਾਉਣ ਲਈ ਦੇਣ ਤੋ ਮਨਾਹੀ ਨਹੀ ਕੀਤੀ ਜਾ ਸਕਦੀ, ਜਦ ਕਿ ਗਿਆਨੀ ਨੰਦਗੜ੍ਵ ਤਾਂ ਤਖਤ ਸਾਹਿਬ ਦੇ ਜਥੇਦਾਰ ਸੇਵਾ ਮੁਕਤ ਹੋਏ ਹਨ ਅਤੇ ਉਹਨਾਂ ਨੂੰ ਤਖਤ ਸਾਹਿਬ ਤੋ ਹੀ ਬੀੜ ਨਾ ਦਿੱਤੀ ਜਾਣੀ ਕਿਸੇ ਸਾਜਿਸ਼ ਦਾ ਹਿੱਸਾ ਨਜ਼ਰ ਆਉਦੀ ਹੈ।ਉਹਨਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ ਮੱਕੜ ਨੂੰ ਕਿਹਾ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਤੇ ਆਪਣੀ ਡਿਊਟੀ ਵਿੱਚ ਕੁਤਾਹੀ ਵਰਤਣ ਵਾਲੇ ਮੁਲਾਜਮਾਂ ਦੇ ਖਿਲਾਫ ਕਾਰਵਾਈ ਨੂੰ ਯਕੀਨੀ ਬਨਾਉਣ।
Check Also
ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …
Punjab Post Daily Online Newspaper & Print Media