ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਹੋਏ ਗਠਜੋੜ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਇਸ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿੱਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਪੰਜਾਬ ਦੀਆਂ ਵਿਲੱਖਣ ਇਤਿਹਾਸਕ, ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪ੍ਰਸਥਿਤੀਆਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਭਵਿੱਖ ਲਈ ਲਏ ਜਾਣ ਵਾਲੇ ਫ਼ੈਸਲੇ ਬੇਹੱਦ ਮਹੱਤਵਪੂਰਨ ਹਨ ਅਤੇ ਇਸ ਗਠਜੋੜ ਤੋਂ ਪੰਜਾਬ ਦੇ ਹਿੱਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ।ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ।ਅਜਿਹੇ ਵਿੱਚ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਹੋਈ ਸਿਆਸੀ ਸਾਂਝ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਦੇ ਨਜ਼ਰੀਏ ਤੋਂ ਦੇਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਦੋਵੇਂ ਪਾਰਟੀਆਂ ਪੰਜਾਬ ਦੀਆਂ ਸਮੱਸਿਆਵਾਂ ਤੇ ਪੰਥ ਦੇ ਮਸਲਿਆਂ ਲਈ ਪ੍ਰਭਾਵਸ਼ਾਲੀ ਯਤਨ ਕਰਨਗੀਆਂ।
Check Also
ਕਥਾ ਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ
ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ …
Punjab Post Daily Online Newspaper & Print Media