Saturday, November 28, 2026

ਕਥਾ ਵਾਚਕ ਗਿਆਨੀ ਪਰਵਿੰਦਰਪਾਲ ਸਿੰਘ ਦੇ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ ਮਲਕੀਤ ਕੌਰ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਧਾਮੀ ਨੇ ਕਿਹਾ ਕਿ ਮਾਤਾ ਜੀ ਦਾ ਅਕਾਲ ਚਲਾਣਾ ਪਰਿਵਾਰ ਲਈ ਵੱਡਾ ਘਾਟਾ ਹੈ।ਮਾਂ ਦਾ ਰਿਸ਼ਤਾ ਮਨੁੱਖੀ ਜੀਵਨ ਵਿੱਚ ਬੇਹੱਦ ਅਹਿਮ ਅਤੇ ਸਤਿਕਾਰਯੋਗ ਹੁੰਦਾ ਹੈ।ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸਤਬੀਰ ਸਿੰਘ ਧਾਮੀ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ ਨੇ ਵੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨਾਲ ਹਮਦਰਦੀ ਪ੍ਰਗਟਾਈ।

Check Also

ਅਖਾਲੀ-ਭਾਜਪਾ ਗਠਜੋੜ ਨਾਲ ਪੰਜਾਬ ਦੇ ਹੱਕਾਂ ਅਤੇ ਸਿੱਖ ਮਸਲਿਆਂ ਦੇ ਸਾਰਥਕ ਹੱਲ ਦੀ ਆਸ ਬੱਝੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਨਵੰਬਰ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …