ਬਟਾਲਾ, 21 ਜਨਵਰੀ (ਨਰਿੰਦਰ ਸਿੰਘ ਬਰਨਾਲ) – ਬਟਾਲਾ ਸ਼ਹਿਰ ਦੇ ਗਰੀਬ ਪਰਿਵਾਰਾਂ ਨੂੰ ਆਪਣੇ ਘਰਾਂ ‘ਚ ਰਸੋਈਆਂ ਅਤੇ ਬਾਥਰੂਮਾਂ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ 722700 ਰੁਪਏ ਦੀ ਭੇਜੀ ਰਾਸ਼ੀ ਦੀ ਪਹਿਲੀ ਕਿਸ਼ਤ ਸੀਨੀਅਰ ਅਕਾਲੀ ਆਗੂ ਅਤੇ ਬਟਾਲਾ ਵਿਧਾਨ ਸਭਾ ਹਲਕੇ ਦੇ ਇੰਚਾਰਜ ਸ. ਲਖਬੀਰ ਸਿੰਘ ਲੋਧੀਨੰਗਲ ਵੱਲੋਂ ਗਰੀਬ ਪਰਿਵਾਰਾਂ ਨੂੰ ਵੰਡੀ ਗਈ। ਅੱਜ ਆਪਣੇ ਦਫਤਰ ਸ. ਲਖਬੀਰ ਸਿੰਘ ਲੋਧੀਨੰਗਲ ਨੇ 73 ਲਾਭਪਾਤਰੀ ਨੂੰ 9900-9900 ਰੁਪਏ ਦੇ ਚੈੱਕ ਤਕਸੀਮ ਕੀਤੇ। ਚੈੱਕ ਤਕਸੀਮ ਕਰਨ ਦੌਰਾਨ ਸ. ਲਖਬੀਰ ਸਿੰਘ ਲੋਧੀਨੰਗਲ ਨੇ ਦੱਸਿਆ ਕਿ ਬਟਾਲਾ ਹਲਕੇ ਦੇ ਗਰੀਬ ਪਰਿਵਾਰਾਂ ਨੂੰ ਆਪਣੇ ਘਰਾਂ ‘ਚ ਰਸੋਈਆਂ ਅਤੇ ਬਾਥਰੂਮ ਬਨਾਣਉਣ ਲਈ ਵਿਸ਼ੇਸ਼ ਗ੍ਰਾਂਟ ਦਿੱਤੀ ਜਾ ਰਹੀ ਹੈ ਅਤੇ ਇਸ ਕੰਮ ਲਈ ਅੱਜ ਇਹ ਪਹਿਲੀ ਕਿਸ਼ਤ ਜਾਰੀ ਕੀਤੀ ਗਈ ਹੈ ਅਤੇ ਇਸ ਗ੍ਰਾਂਟ ਦੀਆਂ ਤਿੰਨ ਕਿਸ਼ਤਾਂ ਹੋਰ ਦਿੱਤੀਆਂ ਜਾਣਗੀਆਂ।
ਸ. ਲੋਧੀਨੰਗਲ ਨੇ ਦੱਸਿਆ ਕਿ ਜਿਨ੍ਹਾਂ ਲਾਭਪਾਤਰੀਆਂ ਦੇ ਘਰਾਂ ‘ਚ ਰਸੋਈ ਅਤੇ ਬਾਥਰੂਮ ਦੋਵੇਂ ਬਣਨ ਵਾਲੇ ਹਨ ਉਨ੍ਹਾਂ ਨੂੰ 19800 ਰੁਪਏ ਦੀਆਂ 4 ਕਿਸ਼ਤਾਂ ਦਿੱਤੀਆਂ ਜਾਣਗੀਆਂ ਅਤੇ ਜਿਨ੍ਹਾਂ ਦੇ ਘਰਾਂ ‘ਚ ਇਕੱਲੀ ਰਸੋਈ ਜਾਂ ਬਾਥਰੂਮ ਬਣਨਾ ਹੈ ਉਨ੍ਹਾਂ ਨੂੰ 9900 ਰੁਪਏ ਦੀਆਂ 4 ਕਿਸ਼ਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਹਾਇਤਾ ਰਾਸ਼ੀ ਦੀ ਇਹ ਅੱਜ ਪਹਿਲੀ ਕਿਸ਼ਤ ਵੰਡੀ ਗਈ ਹੈ ਅਤੇ ਬਕਾਇਆ ਕਿਸ਼ਤਾਂ ਵੀ ਛੇਤੀ ਹੀ ਵੰਡ ਦਿੱਤੀਆਂ ਜਾਣਗੀਆਂ। ਸ. ਲੋਧੀਨੰਗਲ ਨੇ ਕਿਹਾ ਕਿ ਇਹ ਗ੍ਰਾਂਟ ਪੂਰੇ ਹਲਕੇ ਦੇ ਗਰੀਬ ਪਰਿਵਾਰਾਂ ਨੂੰ ਵੰਡੀ ਜਾ ਰਹੀ ਹੈ ਤਾਂ ਜੋ ਹਰ ਇੱਕ ਦੇ ਘਰ ਰਸੋਈ ਅਤੇ ਬਾਥਰੂਮ ਬਣ ਸਕੇ।
ਸ. ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਲੋੜਵੰਦ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਸਰਕਾਰ ਨੇ ਆਪਣਾ ਫਰਜ ਨਿਭਾਇਆ ਹੈ। ਸ. ਲੋਧੀਨੰਗਲ ਨੇ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਵਾਉਣੀਆਂ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਉਹ ਹਲਕੇ ਦੇ ਲੋਕਾਂ ਦੀ ਹਰ ਪੱਖ ਤੋਂ ਸੇਵਾ ਕਰਦੇ ਰਹਿਣਗੇ।ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਕੰਵਲਜੀਤ ਸਿੰਘ ਪੁਆਰ, ਮਾਸਟਰ ਗੁਰਦੇਵ ਸਿੰਘ, ਸਤਿੰਦਰਜੀਤ ਸਿੰਘ ਸੰਮਤੀ ਮੈਂਬਰ, ਮਲਕੀਅਤ ਸਿੰਘ ਲੀਲ ਕਲਾਂ, ਕਰਨੈਲ ਸਿੰਘ ਅਰਬਨ ਸਟੇਟ, ਬਲਵਿੰਦਰ ਸਿੰਘ ਚੱਠਾ, ਹਰਭਜਨ ਸਿੰਘ ਚੱਠਾ ਆਦਿ ਵੀ ਹਾਜ਼ਰ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …