Thursday, September 24, 2026

ਪੰਜਾਬ ਹੋਟਲ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਦਿੱਤਾ ਮੰਗ ਪੱਤਰ

ਮੁੱਖ ਮੰਤਰੀ ਵਲੋਂ ਹੋਟਲ ਐਸੋਸੀਏਸ਼ਨ ਨੂੰ ਵਿਸ਼ਵਾਸ ਦਿਵਾਇਆ ਕਿ ਹੋਵੇਗਾ ਨਿਆਂ

PPN2101201502
ਬਠਿੰਡਾ, 21 ਜਨਵਰੀ (ਜਸਵਿੰਦਰ ਜੱਸੀ/ ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੁਆਰਾ ਹੋਟਲ ਉਦਯੋਗ ‘ਤੇ ਲਗਾਏ ਟੈਕਸ ਡੇਢ ਪ੍ਰਤੀਸ਼ਤ ਤੋਂ 8 ਪ੍ਰਤੀਸ਼ਤ ਕਾਰਨ ਹੋਟਲ ਸੰਚਾਲਕਾਂ ਵਿਚ ਭਾਰੀ ਰੋਸ ਉਤਪੰਨ ਹੋਣ ਕਾਰਨ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਹੋਟਲ ਐਸੋਸੀਏਸ਼ਨ ਵਫ਼ਦ ਪ੍ਰਧਾਨ ਸ਼ਤੀਸ਼ ਅਰੋੜਾ ਦੀ ਅਗਵਾਈ ਵਿਚ ਮੰਗ ਪੱਤਰ ਦਿੱਤਾ ਅਤੇ ਦੋਬਾਰਾ ਡੇਢ ਪ੍ਰਤੀਸਤ ਕਰਨ ਦੀ ਮੰਗ ਕੀਤੀ। ਮੁੱਖ ਮੰਤਰੀ ਪੰਜਾਬ ਨੇ ਉਨ੍ਹਾਂ ਦੀ ਮੰਗ ਨੂੰ ਪਹਿਲ ਦੇ ਅਧਾਰ ‘ਤੇ ਵਿਸ਼ਵਾਸ਼ ਦਿਵਾਇਆ। ਉਨ੍ਹਾਂ ਕਿਹਾ ਕਿ ਹੋਟਲ ਐਸੋਸੀਏਸ਼ਨ ਨਾਲ ਕਿਸੇ ਵੀ ਤਰ੍ਹਾਂ ਦਾ ਅਨਿਆਂ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਪੰਜਾਬ ਹੋਟਲ ਐਸੋਸੀਏਸ਼ਨ ਦੀ ਮੀਟਿੰਗ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਮੰਤਰੀ ਅਨਿਲ ਜੋਸੀ ਦੇ ਨਾਲ ਕਰਵਾਉਣ ਦਾ ਵਾਅਦਾ ਕੀਤਾ। ਪ੍ਰਤੀਨਿਧ ਮੰਡਲ ਵਿਚ ਸ਼ਾਮਿਲ ਪੰਜਾਬ ਪ੍ਰਧਾਨ ਸ਼ਤੀਸ਼ ਅਰੋਡਾ, ਚੌਧਰੀ ਪ੍ਰਤਾਪ ਸਿੰਘ, ਸਵਦੇਸ਼ ਗੋਇਲ, ਅਨਿਲ ਠਾਕੁਰ, ਸਿਕੰਦਰ ਗੋਇਲ, ਗਗਨ ਆਦਿ ਸਨ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …

Leave a Reply