
ਨਵੀਂ ਦਿੱਲੀ, 21 ਜਨਵਰੀ (ਅੰਮ੍ਰਿਤ ਲਾਲ ਮੰਨਣ) – ਧਰਮ ਪ੍ਰਚਾਰ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਜਪ ਜਾਪ ਸੇਵਾ ਟਰੱਸਟ ਵਲੋਂ 26 ਜਨਵਰੀ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਦਸਤਾਰ ਸਜਾਉਣ ਦੀ ਇੱਕ ਵਿਸ਼ੇਸ਼ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਹ ਪ੍ਰਤੀਯੋਗਤਾ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਸਰੋਵਰ ਦੀ ਪਰਿਕ੍ਰਮਾ ਵਿੱਚ ਸੋਮਵਾਰ, 26 ਜਨਵਰੀ (ਮੁਤਾਬਕ 13 ਮਾਘ, ਸੰਮਤ ਨਾਨਕਸ਼ਾਹੀ 546) ਨੂੰ ਸਵੇਰੇ 10 ਵੱਜੇ ਅਰੰਭ ਹੋ ਕੇ ਦੁਪਹਿਰ ਬਾਅਦ 4 ਵੱਜੇ ਤਕ ਚਲੇਗੀ।ਸ. ਰਾਣਾ ਨੇ ਦਸਿਆ ਕਿ ਇਸ ਪ੍ਰਤੀਯੋਗਤਾ ਵਿੱਚ 6 ਸਾਲ ਤੋਂ 17 ਸਾਲ ਦੀ ਉਮਰ ਦੇ ਬੱਚੇ ਸ਼ਾਮਲ ਹੋਣਗੇ। ਉਨ੍ਹਾਂ ਹੋਰ ਦਸਿਆ ਕਿ ਇਸ ਪ੍ਰਤੀਯੋਗਤਾ ਵਿੱਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਵਿਸ਼ੇਸ਼ ਇਨਾਮਾਂ ਨਾਲ ਸਨਮਾਨਤ ਕੀਤਾ ਜਾਇਗਾ, ਜਦਕਿ ਇਨ੍ਹਾਂ ਤੋਂ ਇਲਾਵਾ ਪ੍ਰਤੀਯੋਗਤਾ ਵਿੱਚ ਹਿਸਾ ਲੈਣ ਵਾਲੇ ਹੋਰ ਬੱਚਿਆਂ ਨੂੰ ਪ੍ਰੋਤਸਾਹਨ ਪੁਰਸਕਾਰ ਦੇ ਕੇ ਉਤਸਾਹਿਤ ਕੀਤਾ ਜਾਇਗਾ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media