ਸਵਾਇਨ ਫਲੂ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਕਰੋ ਸੰਪਰਕ
ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਸ੍ਰੀ ਰਵੀ ਭਗਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਜਾਣਕਾਰੀ ਦੇਦਿੰਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਵਾਇਨ ਫਲੂ ਬਿਮਾਰੀ ਦੇ ਇਲਾਜ ਲਈ ਹਰ ਢੁੱਕਵੇਂ ਪ੍ਰਬੰਧ ਕੀਤੇ ਗਏ।ਉਨ੍ਹਾਂ ਕਿਹਾ ਕਿ ਇਸ ਸਬੰਧੀ ਸਿਹਤ ਵਿਭਾਗ ਨੂੰ ਹੋਰ ਚੌਕਸ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਕੋਈ ਵੀ ਮਰੀਜ ਆਉਣ ਤੇ ਉਸ ਦੇ ਇਲਾਜ ਲਈ ਢੁੱਕਵੇਂ ਪ੍ਰਬੰਧ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾ ਚੁੱਕੀਆਂ ਹਨ।ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਵਰਤਨ ਪਰ ਕਿਸੇ ਘਬਰਾਹਟ ਵਿਚ ਨਾ ਆਉਣ।
ਉਨਾਂ ਅੱਗੇ ਦੱਸਿਆ ਕਿ ਸਵਾਇਨ ਫਲੂ ਇੱਕ ਮਨੁੱਖ ਤੋਂ ਦੂਜੇ ਨੂੰ ਫੈਲ ਸਕਦਾ ਹੈ ਪਰ ਨਾਲ ਹੀ ਉਨ੍ਹਾਂ ਭਰੋਸਾ ਦਿੱਤੇ ਕਿ ਜ਼ਿਲ੍ਹੇ ਵਿਚ ਇਸ ਬਿਮਾਰੀ ਦੇ ਟਾਕਰੇ ਲਈ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਲੱਛਣ ਜਿਵੇਂ ਕਿ ਬੁਖਾਰ, ਖਾਂਸੀ, ਦੁੱਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿਚ ਮੁਸ਼ਕਲ ਆਉਣ ਆਦਿ ਦਿਖਾਈ ਦੇਣ ਤੇ ਤੁਰੰਤ ਨੇੜਲੇ ਸਿਹਤ ਕੇਂਦਰ ਵਿਚ ਸੰਪਰਕ ਕੀਤਾ ਜਾਵੇ।ਉਨਾਂ ਦੱਸਿਆ ਕਿ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਸਵਾਇਨ ਇਨਫਲੂਜਾਂ ਵਾਇਰਸ ਤੋਂ ਪ੍ਰਭਾਵਿਤ ਮਰੀਜ ਦੀ ਦੇਖ ਰੇਖ ਲਈ ਵੱਖਰੇ ਆਇਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ ਅਤੇ ਇਨਾਂ ਵਾਰਡਾਂ ਵਿਚ ਉਹ ਸਾਰੀਆਂ ਸਹੂਲਤਾਂ ਰੱਖੀਆਂ ਗਈਆਂ ਹਨ ਜੋ ਨਿਯਮਾਂ ਅਨੁਸਾਰ ਜਰੂਰੀ ਹਨ। ਇਸ ਵਾਰਡ ਵਿਚ ਸਪੈਸ਼ਲ ਡਾਕਟਰ ਤੇ ਸਟਾਫ ਤਾਇਨਾਤ ਕੀਤਾ ਗਿਆ ਹੈ।ਉਨਾਂ ਦੱਸਿਆ ਕਿ ਸਪੈਸ਼ਲ ਕਿੱਟਾਂ ਤੇ ਬੀਮਾਰੀ ਦੀ ਪੂਰੀ ਦਵਾਈ ਟੈਮੀਫੂਲ ਦਾ ਯੋਗ ਪ੍ਰਬੰਧ ਕਰ ਕਰ ਲਿਆ ਗਿਆ ਹੈ।ਉਨਾਂ ਕਿਹਾ ਕਿ ਸਿਵਲ ਹਸਪਤਾਲ ਅਤੇ ਮੈਡੀਕਲ ਕਾਲਜ ਵਿਖੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਉਪਰੋਕਤ ਬਿਮਾਰੀ ਦਾ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਹੁੰਦਾ ਹੈ।
ਡਾ. ਰਾਜੀਵ ਭੱਲਾ ਸਿਵਲ ਸਰਜਨ ਅੰਮ੍ਰਿਤਸਰ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਵਾਇਨ ਫਲੂ ਸਬੰਧੀ ਚੇਤਨਾ ਅਤੇ ਹੋਰ ਲੋੜੀਂਦੀਆਂ ਸਾਵਧਾਨੀਆਂ ਅਤੇ ਸਿਹਤ ਸੰਸਥਵਾਂ ਵਿਖੇ ਲੋੜੀਂਦੇ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਪ੍ਰੋਗਰਾਮ ਅਫਸਰਾਂ ਦੀ ਮੀਟਿੰਗ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਐਸ.ਐਮ.ਓ. ਨੂੰ ਹਦਾਇਤ ਕੀਤੀ ਕਿ ਠੰਡ ਦੇ ਮੌਸਮ ਵਿਚ ਸਵਾਇਨ ਦੇ ਕੇਸ ਸਾਹਮਣੇ ਆਉਣ ਤੇ ਅਜਿਹੇ ਮਰੀਜਾਂ ਤਾ ਤੁਰੰਤ ਇਲਾਜ ਕੀਤਾ ਜਾਵੇ।
ਉਨਾਂ ਦੱਸਿਆ ਕਿ ਸਵਾਈਨ ਫਲੂ ਤੋਂ ਬਚਣ ਲਈ ਵੱਖ-ਵੱਖ ਸਾਵਧਾਨੀਆਂ ਵਰਤਣ ਦੀ ਲੋੜ ਹੈ।ਖੰਘਦੇ ਜਾਂ ਛਿਕਦੇ ਹੋਏ ਆਪਣੇ ਮੂੰਹ ਅਤੇ ਨੱਕ ਟੀਸੂ ਪੇਪਰ ਨਾਲ ਢੱਕ ਕੇ ਰੱਖੋ।ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਅਤੇ ਪਾਣੀ ਨਾਲ ਚੰਗੀ ਤਰਾ੍ਹਂ ਸਾਫ ਕਰੋ । ਭੀੜ ਭਰੀਆਂ ਥਾਵਾਂ ਤੇ ਨਾ ਜਾਓ ਅਤੇ ਹੋਰ ਲੋਕਾਂ ਨਾਲ ਘੱਟੋ ਘੱਟ ਸੰਪਰਕ ਰੱਖੋ।ਖੰਘ, ਵਗਦੀ ਨੱਕ, ਛਿਕਾਂ ਅਤੇ ਬੁਖਾਰ ਨਾਲ ਪੀੜਤ ਵਿਕਅਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾਕੇ ਰੱਖੋ ।ਪੂਰੀ ਨੀਂਦ ਲਓ, ਸ਼ਰੀਰਕ ਤੌਰ ਤੇ ਚੁਸਤ ਰਹੋ ਅਤੇ ਤਣਾਅ ਨਾਲ ਪ੍ਰਭਾਸ਼ਾਲੀ ਢੰਗ ਨਾਲ ਨਿਪਟੋ। ਬਹੁਤ ਸਾਰਾ ਪਾਣੀ ਪੀਓ ਅਤੇ ਪੌੋਸਟਿਕ ਭੋਜਣ ਖਾਓ।ਬਿਨਾਂ ਡਾਕਟਰੀ ਜਾਂਚ ਤੋਂ ਦਵਾਈ ਨਾ ਲਵੋ। ਬਾਹਰ ਨਾ ਥੁੱਕੋ ਆਦਿ।