

ਅੰਮ੍ਰਿਤਸਰ, 21 ਜਨਵਰੀ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਨਰਸਰੀ ਵਿੰਗ ਵੱਲੋਂ ਗੁਰਦੁਆਰਾ ਸਾਹਿਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਮਾਗਮ ਦੌਰਾਨ ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ।ਛੇਵੀਂ ਜਮਾਤ ਦੇ ਹਰਨੂਰ ਸਿੰਘ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਉਤੇ ਚਾਨਣਾ ਪਾਇਆ।ਚੌਥੀ ਜਮਾਤ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਬਾਬਾ ਦੀਪ ਸਿੰਘ ਜੀ ਦੀ ਬਹਾਦਰੀ ਤੇ ਸੂਰਬੀਰਤਾ ਨੂੰ ਦਰਸਾਉਂਦੀ ਕਵਿਤਾ ਪੇਸ਼ ਕੀਤੀ। ਸਮਾਗਮ ਵਿੱਚ ਸਕੂਲ ਦੇ ਮੈਂਬਰ ਇੰਚਾਰਜ ਸz. ਹਰਮਿੰਦਰ ਸਿੰਘ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੋ ਵਿਦਿਆਰਥੀ ਬਚਪਨ ਵਿੱਚ ਗੁਰੂ ਚਰਨਾਂ ਨਾਲ ਜੁੜਦੇ ਹਨ, ਉਹ ਸਾਰੀ ਉਮਰ ਬਚਪਨ ਵਿੱਚ ਸਿੱਖੀਆਂ ਗੱਲਾਂ ਤੇ ਅਮਲ ਕਰਦੇ ਹਨ।ਸੋ ਸਾਨੂੰ ਸਾਰਿਆਂ ਨੂੰ, ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਗੁਰੂ ਚਰਨਾਂ, ਗੁਰਬਾਣੀ ਅਤੇ ਸਿੱਖ ਸਿਧਾਂਤਾਂ ਨਾਲ ਜੁੜਨਾ ਚਾਹੀਦਾ ਹੈ ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਉਹਨਾਂ ਨੂੰ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਇਸ ਸਮੇਂ ਸਕੂਲ ਦੇ ਸੁਪਰਵਾਈਜ਼ਰ ਸ਼੍ਰੀਮਤੀ ਕਿਰਨਜੋਤ ਕੌਰ, ਸ਼੍ਰੀਮਤੀ ਮੰਜੂ, ਧਾਰਮਿਕ ਅਧਿਆਪਕ ਅਤੇ ਨਰਸਰੀ ਸੈਕਸ਼ਨ ਦਾ ਪੂਰਾ ਸਟਾਫ ਹਾਜ਼ਰ ਸੀ।
Punjab Post Daily Online Newspaper & Print Media