Thursday, March 12, 2026

ਜਥੇਦਾਰ ਅਵਤਾਰ ਸਿੰਘ ਵੱਲੋਂ ਪਾਵਨ ਗੁਰਬਾਣੀ ਦੀ ਸੀ.ਡੀ ਰਿਲੀਜ਼

PPN2101201521

ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਾਵਨ ਗੁਰਬਾਣੀ ਦੇ ਸ਼ਬਦਾਂ ਦੀ ਦੂਸਰੀ ਸੀ.ਡੀ ਰਿਲੀਜ਼ ਕੀਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਭਾਈ ਸਿਮਰਜੀਤ ਸਿੰਘ ਉਨ੍ਹਾਂ ਦੇ ਸਾਥੀ ਭਾਈ ਗੁਨਦੀਪ ਸਿੰਘ ਤੇ ਭਾਈ ਸੁਖਪ੍ਰੀਤ ਸਿੰਘ ਇਸ ਕਾਰਜ ਲਈ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਜਿੱਥੇ ਲੱਖਾਂ ਦੀ ਤਾਦਾਦ ਵਿੱਚ ਸੰਗਤਾਂ ਗੁਰੂ ਘਰਾਂ ਵਿੱਚ ਗੁਰਬਾਣੀ ਜੱਸ ਸਰਵਣ ਕਰਨ ਆਉਂਦੀਆਂ ਹਨ, ਉਥੇ ਇਲੈਕਟ੍ਰਾਨਿਕ ਮਾਧਿਅਮ ਰਾਹੀਂ ਦੂਰੁਦੁਰਾਂਡੇ ਬੈਠੀਆਂ ਸੰਗਤਾਂ ਅਤੇ ਜੋ ਕਿਸੇ ਕਾਰਣ ਵਸ ਗੁਰੂੁਘਰ ਵਿੱਚ ਦਰਸ਼ਨ ਕਰਨ ਤੇ ਗੁਰਬਾਣੀ ਸੁਣਨ ਨਹੀਂ ਆ ਸਕਦੀਆਂ ਉਹ ਘਰ ਬੈਠੇ ਹੀ ਇਲਾਹੀ ਬਾਣੀ ਦੇ ਕੀਰਤਨ ਸਰਵਣ ਕਰ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਮੈਨੂੰ ਆਸ ਹੈ ਕਿ ਹੋਰ ਵੀ ਗੁਰਸਿੱਖ ਨੌਜਵਾਨ ਪਹਿਲ ਕਦਮੀ ਕਰਦਿਆਂ ਹੋਇਆਂ ਪਾਵਨ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਇਲਾਹੀ ਬਾਣੀ ਦਾ ਕੀਰਤਨ ਸਿੱਖ ਕੇ ਗੁਰੂ ਨਾਲ ਆਪਣੀ ਪ੍ਰੀਤ ਜੋੜਨਗੇ ਤੇ ਸੰਗਤਾਂ ਨੂੰ ਵੀ ਆਪਣੀ ਰਸਨਾ ਰਾਹੀਂ ਗੁਰਬਾਣੀ ਜੱਸ ਸਰਵਣ ਕਰਵਾ ਕੇ ਸਤਿਗੁਰੂ ਜੀ ਦੀਆਂ ਖੁਸ਼ੀਆਂ ਹਾਸਲ ਕਰਨਗੇ। ਇਸ ਮੌਕੇ ਸ. ਦਲਮੇਘ ਸਿੰਘ, ਸ. ਰੂਪ ਸਿੰਘ ਸਕੱਤਰ, ਸ. ਮਨਜੀਤ ਸਿੰਘ ਤੇ ਸ. ਸਤਬੀਰ ਸਿੰਘ ਸਕੱਤਰ, ਸ. ਪਰਮਜੀਤ ਸਿੰਘ ਵਧੀਕ ਸਕੱਤਰ, ਸ. ਸਤਿੰਦਰ ਸਿੰਘ ਨਿਜੀ ਸਹਾਇਕ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਸੁਪਰਵਾਈਜ਼ਰ ਪਬਲੀਸਿਟੀ ਵਿਭਾਗ ਸ਼ੋ੍ਰਮਣੀ ਕਮੇਟੀ ਆਦਿ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply